ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਫ਼ਰੀਦਕੋਟ, 28 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ।
ਫ਼ਰੀਦਕੋਟ, 28 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫ਼ੁੱਲ ਮਾਲਾਵਾਂ ਭੇਟ ਕੀਤੀਆਂ। ਬੱਬੂ ਬਰਾੜ ਨੇ ਕਿਹਾ ਕਿ ਸ: ਭਗਤ ਸਿੰਘ ਸਮੇਤ ਸਾਰੇ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅੱਜ ਦੇ ਦਿਨ ਪ੍ਰਣ ਕਰੀਏ ਕਿ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਈਏ ਅਤੇ ਇਸ ਦੇਸ਼ ਨੂੰ ਉੱਨਤ ਅਤੇ ਖੁਸ਼ਹਾਲ ਬਣਾਉਣ ਲਈ ਆਪਣੇ ਸਾਰੇ ਫ਼ਰਜ਼ ਤਨਦੇਹੀ ਨਾਲ ਨਿਭਾਈਏ। ਇਸ ਮੌਕੇ ਗੁਰਭਜਨ ਸਿੰਘ ਸੰਧੂ, ਗੁਰਬਿੰਦਰ ਟਹਿਣਾ, ਜਗਤਾਰ ਸਿੰਘ ਚਹਿਲ, ਗੁਰਜਿੰਦਰ ਸਿੰਘ ਸਾਬਕਾ ਸਰਪੰਚ, ਦਰਬਾਰਾ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ, ਪ੍ਰਬਜੀਤ ਸਿੰਘ, ਬਖਸੀਸ਼ ਸਿੰਘ, ਨਿਰਭੈ ਸਿੰਘ, ਵਤਨਦੀਪ ਸਿੰਘ, ਕਾਲਾ ਸੰਧੂ, ਬਲਬੀਰ ਸਿੰਘ, ਬਲਜੀਤ ਸਿੰਘ, ਬੱਬਲਦੀਪ ਸਿੰਘ ਆਦਿ ਵੀ ਹਾਜ਼ਰ ਸਨ।