28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ

ਸਫ਼ਾ 5 ਦੀ ਬਾਕੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਲਈ ਸਾਹਸ, ਸੰਕਲਪ ਅਤੇ ਰਾਸ਼ਟਰ ਪ੍ਰੇਮ ਦੀ ਜੀਵੰਤ ਪ੍ਰੇਰਨਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਸਫ਼ਾ 5 ਦੀ ਬਾਕੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਲਈ ਸਾਹਸ, ਸੰਕਲਪ ਅਤੇ ਰਾਸ਼ਟਰ ਪ੍ਰੇਮ ਦੀ ਜੀਵੰਤ ਪ੍ਰੇਰਨਾ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਜਿਸ ਉਮਰ ਵਿਚ ਅੱਜ ਦੇ ਨੌਜਵਾਨ ਆਪਣੇ ਭਵਿੱਖ ਦੇ ਸੁਪਨੇ ਸਜਾਉਂਦੇ ਹਨ, ਉਸ ਉਮਰ ਵਿਚ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਨੂੰ ਆਪਣਾ ਸਭ ਤੋਂ ਵੱਡਾ ਸੁਪਨਾ ਬਣਾ ਲਿਆ ਸੀ। ਉਨ੍ਹਾਂ ਨੇ ਆਪਣੀ ਖ਼ੁਸ਼ੀ, ਪਰਿਵਾਰ ਅਤੇ ਨਿੱਜੀ ਜੀਵਨ ਦੀ ਪਰਵਾਹ ਕੀਤੇ ਬਿਨਾਂ ਮਾਤ ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੋੜ ਸਿਰਫ਼ ਭਗਤ ਸਿੰਘ ਨੂੰ ਯਾਦ ਕਰਨ ਦੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਹੈ। ਸਮਾਗਮ ਵਿਚ ਹਾਜ਼ਰ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫ਼ੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਮਾਹੌਲ ਵਿਚ ਦੇਸ਼ ਭਗਤੀ ਅਤੇ ਸ਼ਰਧਾ ਦਾ ਭਾਵ ਸਪਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਸੀ। ਹਾਜ਼ਰ ਲੋਕਾਂ ਨੇ ਸੰਕਲਪ ਲਿਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਜ਼ਿਲ੍ਹਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਮੁਖਤਿਆਰ ਸਿੰਘ ਰਿਟਾ. ਐਸ.ਪੀ., ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਸਿੰਘ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਸਤਿੰਦਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਕਮਲਜੀਤ ਕੌਰ, ਜ਼ਿਲ੍ਹਾ ਸਕੱਤਰ ਸੁਖਨੰਦਨ ਅਗਰਵਾਲ, ਸਰਕਲ ਪ੍ਰਧਾਨ ਭੁਪਿੰਦਰ ਹੈਪੀ, ਸਰਕਲ ਪ੍ਰਧਾਨ ਦੀਪਕ ਤਲਵਾੜ, ਸਰਕਲ ਪ੍ਰਧਾਨ ਸੋਨੂੰ ਸ਼ਰਮਾ, ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਧੀਰਜ ਕੁਮਾਰ, ਸਰਕਲ ਪ੍ਰਧਾਨ ਗੁਰਚਰਨ ਸਿੰਘ, ਸਰਕਲ ਪ੍ਰਧਾਨ ਸਤਵੰਤ ਸਿੰਘ ਬਰਾੜ, ਸਰਕਲ ਪ੍ਰਧਾਨ ਜੱਜ ਸਿੰਘ, ਸਰਕਲ ਪ੍ਰਧਾਨ ਅਜਮੇਰ ਸਿੰਘ, ਸਰਕਲ ਪ੍ਰਧਾਨ ਵਿਨੋਦ ਸ਼ਰਮਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸਰਕਲ ਪ੍ਰਧਾਨ ਸੁਖਚੈਨ ਸਿੰਘ ਦਾਤਾ, ਐਸ.ਸੀ. ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਇਕਬਾਲ ਸਿੰਘ, ਦਵਿੰਦਰ ਸਿੰਘ, ਗਗਨਦੀਪ ਧੁੰਨਾ, ਰਾਜ ਕੌਰ ਕਿਸ਼ਨਪੁਰਾ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਮਨਾਇਆ ਭਗਤ ਸਿੰਘ ਦਾ ਜਨਮ ਦਿਹਾੜਾ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
Ad Position 24