ਐਸ.ਬੀ.ਬੀ.ਐਸ. ਪਬਲਿਕ ਸਕੂਲ ਵਿਖੇ ਮਨਾਇਆ ਭਗਤ ਸਿੰਘ ਦਾ ਜਨਮ ਦਿਹਾੜਾ
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁਲ ਮਾਲਾਵਾਂ ਭੇਟ ਕਰਕੇ ਅਤੇ ਦੀਪ ਪ੍ਰਜ੍ਵਲਿਤ ਕਰਕੇ ਕੀਤੀ ਗਈ। ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਜਿਸ ਉਮਰ ’ਚ ਸੁਪਨੇ ਦੇਖੇ ਜਾਂਦੇ ਹਨ ਉਸ ਉਮਰ ਵਿਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਕੇ ਇਤਿਹਾਸ ਰਚ ਦਿੱਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੱਜ ਵੀ ਹਰ ਨੌਜਵਾਨ ਦੇ ਦਿਲ ਵਿਚ ਵੱਸਦਾ ਹੈ। ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਕੰਮ ਕਰਨ ਦਾ ਪ੍ਰਣ ਲਿਆ।