ਪਿੰਡ ਨੰਗਲ ਵਿਖੇ ਅੱਖਾਂ ਦਾ
ਮੁਫਤ ਜਾਂਚ ਕੈਂਪ ਲਗਾਇਆ
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)- ਪਿੰਡ ਨੰਗਲ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਬਾਬਾ ਨਿੱਕਾ ਸਿੰਘ ਦੇ ਸਹਿਯੋਗ ਨਾਲ ਗੁਰੂ ਕਿਰਪਾ ਆਈ ਕੇਅਰ ਸੈਂਟਰ ਬਿਲਾਸਪੁਰ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ| ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਕੀਤਾ ਗਿਆ| ਕੈਂਪ ’ਚ ਡਾਕਟਰ ਦਵਿੰਦਰ ਸਿੰਘ ਅਤੇ ਸੁਖਜੀਵਨ ਸਿੰਘ ਦੀ ਟੀਮ ਵਲੋਂ ਅੱਖਾਂ ਦੇ ਵੱਖ-ਵੱਖ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 150 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਲਗਾਈਆਂ ਗਈਆਂ| ਕੈਂਪ ਦੌਰਾਨ 20 ਦੇ ਕਰੀਬ ਲੋੜਵੰਦ ਮਰੀਜ਼ਾਂ ਦੇ ਲੈਨਜ਼ ਪਾਉਣ ਲਈ ਜਾਂਚ ਪੂਰੀ ਕੀਤੀ ਗਈ| ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਮੇਸ਼ ਸਿੰਘ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਪੀ. ਏ.
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)- ਪਿੰਡ ਨੰਗਲ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਬਾਬਾ ਨਿੱਕਾ ਸਿੰਘ ਦੇ ਸਹਿਯੋਗ ਨਾਲ ਗੁਰੂ ਕਿਰਪਾ ਆਈ ਕੇਅਰ ਸੈਂਟਰ ਬਿਲਾਸਪੁਰ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ| ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਕੀਤਾ ਗਿਆ| ਕੈਂਪ ’ਚ ਡਾਕਟਰ ਦਵਿੰਦਰ ਸਿੰਘ ਅਤੇ ਸੁਖਜੀਵਨ ਸਿੰਘ ਦੀ ਟੀਮ ਵਲੋਂ ਅੱਖਾਂ ਦੇ ਵੱਖ-ਵੱਖ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 150 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਲਗਾਈਆਂ ਗਈਆਂ| ਕੈਂਪ ਦੌਰਾਨ 20 ਦੇ ਕਰੀਬ ਲੋੜਵੰਦ ਮਰੀਜ਼ਾਂ ਦੇ ਲੈਨਜ਼ ਪਾਉਣ ਲਈ ਜਾਂਚ ਪੂਰੀ ਕੀਤੀ ਗਈ| ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਮੇਸ਼ ਸਿੰਘ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਸਰਕਲ ਪ੍ਰਧਾਨ ਗੁਰਚਰਨ ਸਿੰਘ ਨੰਗਲ, ਨਿੱਕਾ ਸਿੰਘ, ਗੁਰਪਿੰਦਰ ਸਿੰਘ, ਤਾਰਾ ਸਿੰਘ, ਅਮਰ ਸਿੰਘ, ਬਾਬਾ ਸ਼ਿੰਦਾ ਸਿੰਘ, ਕੁਲਦੀਪ ਸਿੰਘ, ਹਰੀ ਸਿੰਘ, ਫੌਜੀ ਮੇਜਰ ਸਿੰਘ, ਸੁਖਦੇਵ ਸਿੰਘ, ਸੁਖਪ੍ਰੀਤ ਸਿੰਘ ਗਿੱਲ, ਕੁਲਦੀਪ ਸਿੰਘ, ਹਰੀ ਸਿੰਘ, ਸੂਬੇਦਾਰ ਗੁਰਦੇਵ ਸਿੰਘ ਆਦਿ ਹਾਜ਼ਰ ਸਨ|