ਸੰਤ ਬਾਬਾ ਭਾਗ ਸਿੰਘ ਕਾਲਜ ਸੁਖਾਨੰਦ ਵਿਖੇ
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਐਨ. ਐਸ.
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਐਨ.ਐਸ.ਐਸ. ਯੂਨਿਟ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੈਡਮ ਗੁਰਮੀਤ ਕੌਰ ਗੀਤਾ ਨੇ ਪਰੰਪਰਾਗਤ ਘੋੜੀ ਰਾਹੀਂ ਭਗਤ ਸਿੰਘ ਦੇ ਜੀਵਨ ਤੇ ਆਦਰਸ਼ਾਂ ਨੂੰ ਭਾਵਪੂਰਨ ਢੰਗ ਨਾਲ ਪੇਸ਼ ਕੀਤਾ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਤੇ ਦੇਸ਼-ਪ੍ਰੇਮ ਦੀ ਭਾਵਨਾ ’ਤੇ ਚਾਨਣਾ ਪਾਇਆ। ਵਿਦਿਆਰਥਣਾਂ ਨੇ ਗੀਤਾਂ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਵੱਛ ਭਾਰਤ ਮੁਹਿੰਮ ਤਹਿਤ ਕਾਲਜ ਵਿਚ ਇਕ ਰੋਜ਼ਾ ਸਫਾਈ ਤੇ ਸਵੱਛਤਾ ਕੈਂਪ ਵੀ ਲਗਾਇਆ ਗਿਆ। ਐਨ.ਐਸ.ਐਸ. ਵਲੰਟੀਅਰਾਂ ਨੂੰ ਪਿੰਡ ਚੀਦਾ ਵਿਖੇ ਸੌਲਿਡ ਵੇਸਟ ਮੈਨੇਜਮੈਂਟ ਅਤੇ ਜੈਵਿਕ ਖਾਦ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿਚ ਵਲੰਟੀਅਰਾਂ ਵਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਦਿਆ ਸਿੰਘ, ਅਜਮੇਰ ਸਿੰਘ ਤੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਪ੍ਰੋਗਰਾਮ ਅਫਸਰ, ਸਹਾਇਕ ਪ੍ਰੋਫੈਸਰ ਅਨੂਪਮ ਬਾਂਸਲ, ਅਮਨਦੀਪ ਕੌਰ, ਮਨਪ੍ਰੀਤ ਕੌਰ ਤੇ ਸਮੂਹ ਵਲੰਟੀਅਰਾਂ ਦੀ ਸ਼ਲਾਘਾ ਕੀਤੀ।