ਦਸਮੇਸ਼ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਨਿਹਾਲ ਸਿੰਘ ਵਾਲਾ, 28 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਕਰਵਾਏ ਸਮਾਗਮ ਦਾ ਆਗਾਜ਼ ਪ੍ਰਿੰਸੀਪਲ ਤੇ ਸਟਾਫ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁਲ ਅਰਪਿਤ ਕਰਕੇ ਕੀਤਾ ਗਿਆ।
ਨਿਹਾਲ ਸਿੰਘ ਵਾਲਾ, 28 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਕਰਵਾਏ ਸਮਾਗਮ ਦਾ ਆਗਾਜ਼ ਪ੍ਰਿੰਸੀਪਲ ਤੇ ਸਟਾਫ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁਲ ਅਰਪਿਤ ਕਰਕੇ ਕੀਤਾ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਵਰਗ ਦੇ ਦਿਲਾਂ ਦੀ ਧੜਕਣ ਹਨ। ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਉਸਾਰੂ ਸਾਹਿਤ ਨਾਲ ਜੁੜਨਾ ਚਾਹੀਦਾ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਅਸਲ ਨਾਇਕ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੁਨੇਹੇ ਵਿੱਚ ਵਲੰਟੀਅਰਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਜਾਣੂ ਹੋਣ ਬਾਰੇ ਕਿਹਾ।