28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਡਾ. ਅਰੋੜਾ ਆਪਣੇ ਸਾਥੀਆਂ ਨਾਲ ਜਸ਼ਨ-ਏ-ਇਨਕਲਾਬ ’ਚ ਸ਼ਾਮਿਲ ਹੋਣ ਲਈ ਰਵਾਨਾ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿਚ ਸ਼ਾਮਲ ਹੋਣ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਆਪਣੇ ਹਲਕੇ ਦੇ ਯੂਥ ਵਿੰਗ ਦੇ ਸਾਥੀਆਂ ਨਾਲ ਰਵਾਨਾ ਹੋਏ।

Ad Position 21
No active advertisement
ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਸਮਾਗਮ ਵਿਚ ਸ਼ਾਮਲ ਹੋਣ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਆਪਣੇ ਹਲਕੇ ਦੇ ਯੂਥ ਵਿੰਗ ਦੇ ਸਾਥੀਆਂ ਨਾਲ ਰਵਾਨਾ ਹੋਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹੀਦ ਭਗਤ ਸਿੰਘ ਦੀ ਸੋਚ, ਹਿੰਮਤ ਤੇ ਇਨਕਲਾਬੀ ਜਜ਼ਬੇ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਦੇ ਸਰੋਤ ਹਨ। ਉਨ੍ਹਾਂ ਦੇ ਵਿਚਾਰ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਦੀਪ ਮੰਗਲਾ ਸ਼ੂਗਰ ਚੇਤਨਾ ਸੋਸਾਇਟੀ ਦੇ 11ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲੈਣੇ ਬੰਦ ਕੀਤੇ ਜਾਣ-ਬੌਡੇ, ਮਾਛੀਕੇ
Ad Position 24