28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੈਫੁਦੀਨ ਕਿਚਲੂ ਸਕੂਲ ’ਚ ਸ਼ਹੀਦ ਭਗਤ ਸਿੰਘ ਦੀ ਜੈਅੰਤੀ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਸਿਰਫ਼ ਆਪਣਾ ਜੀਵਨ ਹੀ ਕੁਰਬਾਨ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਅਜਿਹੇ ਭਾਰਤ ਦਾ ਸੁਪਨਾ ਦੇਖਿਆ ਸੀ, ਜਿੱਥੇ ਨੌਜਵਾਨ ਜਾਗਰੂਕ, ਪੜ੍ਹੇ-ਲਿਖੇ, ਵਿਚਾਰਸ਼ੀਲ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰ ਹੋਣ। ਅੱਜ ਉਨ੍ਹਾਂ ਦੇ ਸੁਪਨਿਆਂ ਵਾਲੇ ਭਾਰਤ ਨੂੰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਦੇਸ਼ ਦੇ ਵਿਦਿਆਰਥੀਆਂ ਦੇ ਮੋਢਿਆਂ ‘ਤੇ ਹੈ।

Ad Position 21
No active advertisement
ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਸਿਰਫ਼ ਆਪਣਾ ਜੀਵਨ ਹੀ ਕੁਰਬਾਨ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਅਜਿਹੇ ਭਾਰਤ ਦਾ ਸੁਪਨਾ ਦੇਖਿਆ ਸੀ, ਜਿੱਥੇ ਨੌਜਵਾਨ ਜਾਗਰੂਕ, ਪੜ੍ਹੇ-ਲਿਖੇ, ਵਿਚਾਰਸ਼ੀਲ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰ ਹੋਣ। ਅੱਜ ਉਨ੍ਹਾਂ ਦੇ ਸੁਪਨਿਆਂ ਵਾਲੇ ਭਾਰਤ ਨੂੰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਦੇਸ਼ ਦੇ ਵਿਦਿਆਰਥੀਆਂ ਦੇ ਮੋਢਿਆਂ ‘ਤੇ ਹੈ। ਇਹ ਵਿਚਾਰ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼, ਅਧਿਐਨਸ਼ੀਲ ਸ਼ਖ਼ਸੀਅਤ, ਵਿਚਾਰਾਂ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਸਮਰਪਣ ਤੋਂ ਜਾਣੂੰ ਕਰਵਾਉਣਾ ਹੀ ਨਹੀਂ, ਸਗੋਂ ਇਹ ਸਮਝਾਉਣਾ ਵੀ ਸੀ ਕਿ ਦੇਸ਼-ਭਗਤੀ ਸਿਰਫ਼ ਨਾਅਰਿਆਂ ਤੱਕ ਸੀਮਤ ਨਹੀਂ ਹੁੰਦੀ। ਇਮਾਨਦਾਰੀ ਨਾਲ ਪੜ੍ਹਾਈ ਕਰਨਾ, ਆਪਣੇ ਫ਼ਰਜ਼ ਨਿਭਾਉਣਾ, ਸਮਾਜ ਪ੍ਰਤੀ ਸੰਵੇਦਨਸ਼ੀਲ ਰਹਿਣਾ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਵੀ ਸੱਚੀ ਦੇਸ਼-ਭਗਤੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਗਰਗ, ਡੀਨ ਮਲਕੀਤ ਸਿੰਘ, ਪ੍ਰਿੰਸੀਪਲ ਹੇਮ ਪ੍ਰਭਾ ਸੂਦ, ਮਿਸਟ੍ਰੈੱਸ ਰੂਹੀ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਚਿੱਤਰ ਅੱਗੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਵਿਦਿਆਰਥੀਆਂ ਨੇ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼-ਭਗਤੀ ਦੀ ਭਾਵਨਾ ‘ਤੇ ਆਧਾਰਿਤ ਸਲੋਗਨ ਅਤੇ ਚਾਰਟ ਪੇਸ਼ ਕੀਤੇ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੰਦਾ ਹੈ ਕਿ ਨੌਜਵਾਨੀ ਸਿਰਫ਼ ਸੁਪਨੇ ਦੇਖਣ ਦੀ ਉਮਰ ਨਹੀਂ, ਸਗੋਂ ਆਪਣੇ ਗਿਆਨ, ਪ੍ਰਤਿਭਾ ਅਤੇ ਊਰਜਾ ਨੂੰ ਰਾਸ਼ਟਰ ਹਿਤ ਵਿੱਚ ਲਗਾਉਣ ਦਾ ਸਮਾਂ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਭਾਰਤੀ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਿਚ ਟੋਨੀ ਸੰਧੂ ਨੇ ਉਲੰਪੀਆ ’ਚ ਗੋਲਡ ਮੈਡਲ ਜਿੱਤਿਆ ਅਗਲੀ ਖ਼ਬਰ ਬਾਲ ਵਿਆਹ ਦੀ ਰੋਕਥਾਮ ਲਈ ਵਿਭਾਗਾਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼-ਏ.ਡੀ.ਸੀ. ਜਸਪਿੰਦਰ ਸਿੰਘ
Ad Position 24