ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੋਈ ਮੀਟਿੰਗ
ਨਿਹਾਲ ਸਿੰਘ ਵਾਲਾ, 28 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਦੇ ਸੀਨੀਅਰ ਆਗੂ ਕਰਮ ਸਿੰਘ ਸਕੱਤਰ ਅਤੇ ਪ੍ਰਧਾਨ ਰਾਮ ਸਿੰਘ ਪੱਤੋ ਦੀ ਅਗਵਾਈ ਹੇਠ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ ਜਿਸ ਵਿਚ ਪੰਜਾਬ ਮੀਤ ਪ੍ਰਧਾਨ ਲੱਖੋਵਾਲ ਮੁਖਤਿਆਰ ਸਿੰਘ ਦੀਨਾਂ ਸਾਹਿਬ ਤੇ ਬਲਾਕ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖੋਟੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਜੋ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।
ਨਿਹਾਲ ਸਿੰਘ ਵਾਲਾ, 28 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਦੇ ਸੀਨੀਅਰ ਆਗੂ ਕਰਮ ਸਿੰਘ ਸਕੱਤਰ ਅਤੇ ਪ੍ਰਧਾਨ ਰਾਮ ਸਿੰਘ ਪੱਤੋ ਦੀ ਅਗਵਾਈ ਹੇਠ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ ਜਿਸ ਵਿਚ ਪੰਜਾਬ ਮੀਤ ਪ੍ਰਧਾਨ ਲੱਖੋਵਾਲ ਮੁਖਤਿਆਰ ਸਿੰਘ ਦੀਨਾਂ ਸਾਹਿਬ ਤੇ ਬਲਾਕ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖੋਟੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਜੋ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਅਗਾਊਂ ਪ੍ਰਬੰਧ ਕਰਨ ਲਈ ਬੇਨਤੀ ਕੀਤੀ ਗਈ। ਵੱਖ-ਵੱਖ ਕਿਸਾਨਾਂ ਦਾ ਕਹਿਣਾ ਸੀ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਤਾਂ ਐਲਾਨ ਕਰ ਦਿੱਤਾ ਜਾਂਦਾ ਹੈ ਪਰ ਕਈ ਕਈ ਦਿਨ ਖਰੀਦ ਏਜੰਸੀਆਂ ਮੰਡੀਆਂ ਵਿਚ ਨਜ਼ਰ ਨਹੀਂ ਆਉਂਦੀਆਂ। ਫਿਰ ਉਨ੍ਹਾਂ ਨੂੰ ਮਿਕਚਰ ਦੇ ਨਾਂਅ ’ਤੇ ਬਲੈਕ ਮੇਲ ਕੀਤਾ ਜਾਂਦਾ ਹੈ। ਪਰਾਲੀ ਪ੍ਰਬੰਧਨ ਬਾਰੇ ਸੂਬਾ ਆਗੂ ਮੁਖਤਿਆਰ ਸਿੰਘ ਦੀਨਾਂ ਸਾਹਿਬ ਨੇ ਕਿਹਾ ਕਿ ਏਨੇ ਮਹਿੰਗੇ ਸੰਦ ਖਰੀਦਣੇ ਹਰੇਕ ਕਿਸਾਨ ਦੇ ਵੱਸ ਵਿਚ ਨਹੀਂ। ਸਹਿਕਾਰੀ ਸਭਾਵਾਂ ਵਿਚੋਂ ਵੀ ਛੋਟੇ ਕਿਸਾਨਾਂ ਨੂੰ ਕਿਰਾਏ ’ਤੇ ਪਰਾਲੀ ਸੰਭਾਲਣ ਲਈ ਨਹੀਂ ਮਿਲਦੇ ਕਿਉਂਕਿ ਅਸਰ ਰਸੂਖ ਵਾਲੇ ਪਹਿਲਾਂ ਹੀ ਕਈ ਕਈ ਦਿਨ ਲਈ ਬੁੱਕ ਕਰਵਾ ਲੈਂਦੇ ਹਨ। ਫਿਰ ਛੋਟੇ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਜਾਂਦਾ। ਸਾਡੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਉਹ ਝੋਨੇ ਦੀ ਫਸਲ ਉੱਪਰ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਜਾਂ ਪੰਝੀ ਸੌ ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਮੁਆਵਜ਼ਾ ਦੇਣ ਜਿਸ ਦੀ ਅੱਧੀ ਭਰਪਾਈ ਪੰਜਾਬ ਸਰਕਾਰ ਕਰੇ ਤੇ ਅੱਧੀ ਕੇਂਦਰ ਸਰਕਾਰ ਕਰੇ। ਮੀਟਿੰਗ ਵਿਚ ਹਿੰਦਰੀ ਬਰਾੜ ਪੱਤੋ, ਸਮਾਜ ਸੇਵੀ ਦਵਿੰਦਰ ਸਿੰਘ ਦੀਦਾਰੇ, ਵਾਲਾ ਸਾਬਕਾ ਸਰਪੰਚ ਮੁਖਤਿਆਰ ਸਿੰਘ ਪੱਤੋ, ਕੁਲਵੰਤ ਸਿੰਘ ਨੰਬਰਦਾਰ ਮੀਤ ਪ੍ਰਧਾਨ ਬਲਬੀਰ ਸਿੰਘ ਮਨਜਿੰਦਰ ਸਿੰਘ ਮਿੰਦੀ ਮਲਕੀਤ ਸਿੰਘ, ਸੁਖਚੈਨ ਸਿੰਘ ਚੈਨਾਂ, ਪ੍ਰਧਾਨ ਪਰਮਜੀਤ ਸਿੰਘ ਪੱਤੋ, ਸਿਕੰਦਰ ਸਿੰਘ, ਬਲਕਰਨ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।