28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

3000 ਮੀਟਰ ਪੈਦਲ ਚਾਲ ‘ਚ ਟੀ.ਐਲ.ਐਫ. ਸਕੂਲ ਦੀਆਂ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਮੋਗਾ ਦੇ ਟੀ.ਐਲ.ਐਫ. ਸਕੂਲ ਦੀਆਂ ਪਰਚਮ ਲਹਿਰਾਉਣ ਵਾਲੀਆਂ ਵਿਦਿਆਰਥਣਾਂ ਕੋਚ ਅਤੇ ਅਧਿਆਪਕਾਂ ਨਾਲ। ਅਜੀਤ ਤਸਵੀਰ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੀਆਂ ਦੋ ਵਿਦਿਆਰਥਣਾਂ ਨੇ 3000 ਮੀਟਰ ਪੈਦਲ ਚਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿਚ 12ਵੀਂ ਜਮਾਤ (ਸਾਇੰਸ) ਦੀ ਵਿਦਿਆਰਥਣ ਅਵਨੀਤ ਕੌਰ ਨੇ ਬਿਹਤਰੀਨ ਸਹਿਣਸ਼ਕਤੀ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸੇ ਮੁਕਾਬਲੇ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਨੂਰਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਦੋਵਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸਕੂਲ ਦੀ ਪ੍ਰਿੰਸੀਪਲ ਅਤੇ ਸਟਾਫ਼ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦਾ ਨਤੀਜਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਵੀ ਢੁਕਵੇਂ ਮੌਕੇ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਅਵਨੀਤ ਕੌਰ ਅਤੇ ਨੂਰਜੀਤ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਧੀਰਜ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਾਣੀ ਬਾਣੇ ਨਾਲ ਜੁੜਨਾ ਬਹੁਤ ਜ਼ਰੂਰੀ ਸਿੰਘ-ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਗਲੀ ਖ਼ਬਰ ਭਲਕੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਵੇਗਾ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ
Ad Position 24