ਸਰਕਲ ਧਰਮਕੋਟ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ
ਕਿਸ਼ਨਪੁਰਾ ਕਲਾਂ/ਧਰਮਕੋਟ, 27 ਸਤੰਬਰ (ਪਰਮਿੰਦਰ ਸਿੰਘ ਗਿੱਲ, ਪਰਮਜੀਤ ਸਿੰਘ)-ਸਰਕਲ ਧਰਮਕੋਟ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਪਿੰਡ ਖੋਸਾ ਰਣਧੀਰ ਵਿਖੇ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਰਾਗੀ ਅਤੇ ਗ੍ਰੰਥੀ ਸਿੰਘਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕਿਸ਼ਨਪੁਰਾ ਕਲਾਂ/ਧਰਮਕੋਟ, 27 ਸਤੰਬਰ (ਪਰਮਿੰਦਰ ਸਿੰਘ ਗਿੱਲ, ਪਰਮਜੀਤ ਸਿੰਘ)-ਸਰਕਲ ਧਰਮਕੋਟ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਪਿੰਡ ਖੋਸਾ ਰਣਧੀਰ ਵਿਖੇ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਰਾਗੀ ਅਤੇ ਗ੍ਰੰਥੀ ਸਿੰਘਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਭਾ ਦੇ ਆਗੂਆਂ ਨੇ ਕਿਹਾ ਕਿ ਰਾਗੀ ਅਤੇ ਗ੍ਰੰਥੀ ਸਿੰਘ ਗੁਰਬਾਣੀ ਅਤੇ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਬਾਵਜੂਦ ਕਈ ਵਾਰ ਉਨ੍ਹਾਂ ਨੂੰ ਮਾਣ-ਸਤਿਕਾਰ, ਯੋਗ ਸਹੂਲਤਾਂ ਅਤੇ ਆਰਥਿਕ ਪੱਖੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਭਾ ਵਲੋਂ ਅਜਿਹੀਆਂ ਮੁਸ਼ਕਲਾਂ ਦੇ ਹੱਲ ਲਈ ਸਾਂਝੇ ਤੌਰ ’ਤੇ ਯਤਨ ਕਰਨ ਅਤੇ ਗ੍ਰੰਥੀ ਸਿੰਘਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਨਵੇਂ ਗ੍ਰੰਥੀ ਸਿੰਘਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਭਾ ਦੇ ਉਦੇਸ਼ਾਂ ਅਤੇ ਗ੍ਰੰਥੀ ਸਿੰਘਾਂ ਦੀ ਭਲਾਈ ਲਈ ਕੀਤੇ ਜਾ ਰਹੇ ਮੁੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਰਾਗੀ ਅਤੇ ਗ੍ਰੰਥੀ ਸਿੰਘ ਆਪਸੀ ਏਕਤਾ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਨ ਤਾਂ ਉਨ੍ਹਾਂ ਦੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਤਨ ਕੀਤੇ ਜਾ ਸਕਦੇ ਹਨ। ਇਸ ਮੌਕੇ ਸਭਾ ਦੇ ਚੇਅਰਮੈਨ ਹਰਨੇਕ ਸਿੰਘ ਭਿੰਡਰ, ਸਰਪ੍ਰਸਤ ਸੁਖਵੀਰ ਸਿੰਘ ਭਿੰਡਰ, ਮੀਤ ਪ੍ਰਧਾਨ ਪਰਮਜੀਤ ਸਿੰਘ ਫਤਿਹਗੜ੍ਹ, ਸੀਨੀਅਰ ਖਜ਼ਾਨਚੀ ਆਕਾਸ਼ਦੀਪ ਸਿੰਘ ਦਾਤੇਵਾਲ, ਸਹਾਇਕ ਖਜ਼ਾਨਚੀ ਕਿਰਪਾਲ ਸਿੰਘ ਫਤਿਹਗੜ੍ਹ, ਸਕੱਤਰ ਕੁਲਦੀਪ ਸਿੰਘ ਲੋਹਗੜ੍ਹ, ਜਨਰਲ ਸਕੱਤਰ ਪਰਮਜੀਤ ਸਿੰਘ ਚੜਿੱਕ, ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਭਿੰਡਰ, ਧਰਮ ਪ੍ਰਚਾਰ ਸਕੱਤਰ ਜਗਦੀਸ਼ ਸਿੰਘ ਫਤਿਹਗੜ੍ਹ, ਮੁੱਖ ਸਲਾਹਕਾਰ ਸਤਨਾਮ ਸਿੰਘ, ਸੀਨੀਅਰ ਮੈਂਬਰ ਮਨਜੀਤ ਸਿੰਘ ਕੋਟ ਸਦਰ ਖਾਂ, ਨਿਸ਼ਾਨ ਸਿੰਘ, ਗੁਰਜੰਟ ਸਿੰਘ ਭਿੰਡਰ, ਗੁਲਜ਼ਾਰ ਸਿੰਘ ਰੌਲੀ ਅਤੇ ਅਜਮੇਰ ਸਿੰਘ ਰੱਜੀ ਵਾਲਾ ਹਾਜ਼ਰ ਸਨ। ਇਸ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਤੇਜਿੰਦਰਪਾਲ ਸਿੰਘ ਅਤੇ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।