30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਮੀਤ ਸਿੰਘ ਬੁੱਕਣਵਾਲਾ ਦੇ ਹੱਕ ਵਿਚ ਖੋਸਾ ਪਾਂਡੋ ਵਿਖੇ ਹੋਈ ਮੀਟਿੰਗ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਮੋਗਾ ਹਲਕੇ ਦੇ ਪਿੰਡ ਖੋਸਾ ਪਾਂਡੋ ਵਿਖੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਤੇ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਤਰਨਦੀਪ ਸਿੰਘ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੋਗਾ ਹਲਕੇ ਦੇ ਪਿੰਡ-ਪਿੰਡ ਜਾ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਮੋਗਾ ਹਲਕੇ ਦੇ ਪਿੰਡ ਖੋਸਾ ਪਾਂਡੋ ਵਿਖੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਤੇ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਤਰਨਦੀਪ ਸਿੰਘ ਨੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੋਗਾ ਹਲਕੇ ਦੇ ਪਿੰਡ-ਪਿੰਡ ਜਾ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਭਰਾ ਜਗਜਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਣਨ ਤੋਂ ਪਹਿਲਾਂ ਜਦੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਖਾਲਸਾ ਵਹੀਰ ਸ਼ੁਰੂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਤਾਂ ਹਜ਼ਾਰਾਂ ਹੀ ਨੌਜਵਾਨ ਨਸ਼ਾ ਛੱਡ ਕੇ ਗੁਰੂ ਵਾਲੇ ਬਣੇ। ਦਵਿੰਦਰ ਰਣੀਆ ਨੇ ਆਪ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ| ਇਸ ਮੌਕੇ ਏਕਮ ਸਿੰਘ ਪੰਜ ਮੈਂਬਰੀ ਕਮੇਟੀ, ਬਲਵੀਰ ਸਿੰਘ, ਰਣਜੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ, ਰੌਬਨ ਸਿੰਘ ਤੂਰ, ਦਿਲਪ੍ਰੀਤ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ ਮੈਂਬਰ, ਸੰਦੀਪ ਸਿੰਘ ਯੂਥ ਆਗੂ, ਜਗਪ੍ਰੀਤ ਸਿੰਘ ਅਤੇ ਮੀਡੀਆ ਇੰਚਾਰਜ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਅਹੁਦੇਦਾਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਬਰਾੜ ਨੇ ਸਹਿ ਇੰਚਾਰਜ ਰਵਿੰਦਰ ਸਿੰਘ ਡਾਲਵੀ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਪਿੰਡ ਇਕਾਈ ਦੀ ਚੋਣ
Ad Position 24