ਸੁਪਰੀਮ ਕਾਨਵੈਂਟ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਨਿਹਾਲ ਸਿੰਘ ਵਾਲਾ, 29 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।
ਨਿਹਾਲ ਸਿੰਘ ਵਾਲਾ, 29 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਸਮੇਂ ਸਕੂਲ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੋਂ ਪੇ੍ਰਨਾ ਲੈ ਕੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਨਿਡਰਤਾ, ਦੇਸ਼-ਭਗਤੀ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਸਦਾ ਪੇ੍ਰਨਾ ਦਾ ਸਰੋਤ ਰਹੇਗੀ। ਸਮਾਗਮ ਦੌਰਾਨ ਸੱਭ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।