29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਾਕਟਰ ਸੁਖਦੇਵ ਸਿੰਘ ਸਿਰਸਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਬਣੇ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਜਿਸਟਰਡ ਗਰੈਜੂਏਟ ਹਲਕੇ ਦੀਆਂ ਸੈਨੇਟ ਚੋਣਾਂ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਜੰਮਪਲ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਮੁਖੀ ਤੇ ਪ੍ਰੋਫੈਸਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 2985 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ| ਪੰਜਾਬੀ ਦੇ ਵੱਡੇ ਚਿੰਤਕ, ਲੇਖਕ, ਸਿਰੜੀ ਤੇ ਸਿਦਕਵਾਨ ਸਾਹਿਤਕ ਆਗੂ ਡਾ.

Ad Position 21
No active advertisement
ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਜਿਸਟਰਡ ਗਰੈਜੂਏਟ ਹਲਕੇ ਦੀਆਂ ਸੈਨੇਟ ਚੋਣਾਂ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਜੰਮਪਲ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਮੁਖੀ ਤੇ ਪ੍ਰੋਫੈਸਰ ਪੰਜਾਬੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 2985 ਵੋਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ| ਪੰਜਾਬੀ ਦੇ ਵੱਡੇ ਚਿੰਤਕ, ਲੇਖਕ, ਸਿਰੜੀ ਤੇ ਸਿਦਕਵਾਨ ਸਾਹਿਤਕ ਆਗੂ ਡਾ. ਸੁਖਦੇਵ ਸਿੰਘ ਸਿਰਸਾ ਉੱਪਰ ਸਮਾਜ ਦੇ ਵੱਖ-ਵੱਖ ਵਰਗਾਂ, ਅਧਿਆਪਕਾਂ, ਬੁੱਧੀਜੀਵੀ ਵਰਗ, ਅਨੇਕਾਂ ਜਥੇਬੰਦੀਆਂ ਅਤੇ ਗਰੈਜੂਏਟ ਵੋਟਰਾਂ ਨੇ ਆਪਣਾ ਭਰੋਸਾ ਪ੍ਰਗਟਾਉਂਦਿਆਂ ਵੱਡੀ ਗਿਣਤੀ ਵਿਚ ਵੋਟਾਂ ਦੇ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਵਿਚ ਭੇਜਿਆ ਹੈ| ਡਾ. ਸੁਖਦੇਵ ਸਿੰਘ ਸਿਰਸਾ ਆਲ ਇੰਡੀਆ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ, ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਹਨ| ਡਾ. ਸੁਖਦੇਵ ਸਿੰਘ ਸਿਰਸਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਤੌਰ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਿਤ ਵਿਦਿਆਰਥੀ ਅਤੇ ਅਧਿਆਪਕਾਂ ਦੇ ਮਸਲਿਆਂ ਦੇ ਹੱਲ, ਫੀਸਾਂ ਵਿਚ ਵਾਧੇ ਨੂੰ ਰੋਕਣ, ਖੋਜ ਅਤੇ ਅਕਾਦਮਿਕਤਾ ਦੇ ਮਿਆਰ ਨੂੰ ਕਾਇਮ ਰੱਖਣ ਸਮੇਤ ਅਨੇਕਾਂ ਅਕਾਦਮਿਕ ਮਸਲਿਆਂ ਦੇ ਹੱਲ ਲਈ ਵਚਨਬੱਧ ਰਹਿਣਗੇ| ਇਸ ਮੌਕੇ ਪ੍ਰੋਫੈਸਰ ਸੁਖਦੇਵ ਸਿੰਘ ਹੁੰਦਲ ਸਾਬਕਾ ਸਿੰਡੀਕੇਟ ਅਤੇ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ, ਦਿਗਵਿਜੇਪਾਲ ਸ਼ਰਮਾ ਸੂਬਾ ਪ੍ਰਧਾਨ ਡੀ.ਟੀ.ਐਫ., ਸੁਖਪਾਲਜੀਤ ਸਿੰਘ ਜ਼ਿਲ੍ਹਾ ਮੋਗਾ ਪ੍ਰਧਾਨ ਡੀ.ਟੀ.ਐਫ., ਡਾ. ਇੰਦਰਵੀਰ ਗਿੱਲ ਸਾਬਕਾ ਐਸ.ਐਮ.ਓ., ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਡਾ. ਕਿਰਨਪਾਲ ਸਿੰਘ ਲਾਡੀ, ਕੁਲਦੀਪ ਭੋਲਾ, ਇੰਜੀਨੀਅਰ ਸਵਰਨ ਸਿੰਘ ਖੋਸਾ, ਲਖਵੀਰ ਸਿੰਘ ਲੱਖਾ ਦੌਧਰ, ਬਲਦੇਵ ਸਿੰਘ ਸੜਕਨਾਮਾ, ਜਸਪਾਲ ਸਿੰਘ, ਪੁਨੀਤਪਾਲ ਸਿੰਘ ਸੱਗੂ, ਭੁਪਿੰਦਰ ਸਿੰਘ ਸੇਖੋਂ, ਗੁਰਮੀਤ ਕੜਿਆਲਵੀ, ਜਸਵਿੰਦਰ ਧਰਮਕੋਟ, ਐਡਵੋਕੇਟ ਰਣਵਿੰਦਰ ਸਿੰਘ ਰਾਣੂੰ ਗਿੱਲ, ਪ੍ਰੋਫੈਸਰ ਬਲਵਿੰਦਰ ਸਿੰਘ ਚਹਿਲ, ਪ੍ਰੋਫੈਸਰ ਵਿਜੇਪਾਲ ਸੂਦ, ਡਾ. ਸੁਨੀਤਾ ਰਾਣੀ, ਡਾ. ਗੁਰਮੀਤ ਕੌਰ, ਡਾ. ਸੁਰਜੀਤ ਬਰਾੜ, ਲੈਕਚਰਾਰ ਜਤਿੰਦਰਪਾਲ ਸਿੰਘ ਘੋਲੀਆ, ਪ੍ਰਿੰਸੀਪਲ ਦਰਸ਼ਨ ਸਿੰਘ, ਗੁਰਚਰਨ ਸਿੰਘ ਕੋਕਰੀ ਹੇਰਾਂ, ਡਾ. ਸਿਮਰਜੀਤ ਕੌਰ ਗਿੱਲ, ਐਡਵੋਕੇਟ ਹਰਦੀਪ ਸਿੰਘ ਲੋਧੀ ਨੇ ਵਧਾਈ ਦਿੱਤੀ|
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ... ਅਗਲੀ ਖ਼ਬਰ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਟਰਮ-2 ਦੀਆਂ ਪ੍ਰੀਖਿਆਵਾਂ ਸ਼ੁਰੂ
Ad Position 24