29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਅੰਤਰਰਾਸ਼ਟਰੀ ਸਿੰਪੋਜ਼ੀਅਮ 23 ਤੋਂ-ਤਿਆਰੀਆਂ ’ਚ ਜੁਟੇ ਵਿਦਿਆਰਥੀ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

Ad Position 21
No active advertisement
ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ 23, 24 ਅਤੇ 25 ਅਕਤੂਬਰ ਨੂੰ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਰਵਾਇਆ ਜਾ ਰਿਹਾ ਹੈ। ਇਹ ਸਿੰਪੋਜ਼ੀਅਮ ਭਾਰਤ ਵਿਚ 44 ਸਾਲਾਂ ਬਾਅਦ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਇਸ ਸਿੰਪੋਜ਼ੀਅਮ ਵਿਚ 15 ਤੋਂ 20 ਦੇਸ਼ਾਂ ਦੇ ਵਿਗਿਆਨੀ ਸਪੀਕਰ ਅਤੇ ਡੈਲੀਗੇਟ ਵਜੋਂ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਪੂਰੇ ਦੇਸ਼ ਤੋਂ ਲਗਭਗ ਤਿੰਨ ਹਜ਼ਾਰ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਮੌਕੇ ‘’ਜਾਗ੍ਰਿਤੀ ਇਕ ਅਹਿਸਾਸ’’ ਸਭਿਆਚਾਰਕ ਪ੍ਰੋਗਰਾਮ ਅਤੇ ਯੂਥ ਫ਼ੈਸਟ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਭਿਆਚਾਰਕ ਪ੍ਰੋਗਰਾਮ ਨੂੰ ਸ਼ਾਨਦਾਰ ਬਣਾਉਣ ਲਈ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਤਿਆਰੀਆਂ ਵਿਚ ਵੀ ਪੂਰੀ ਮਿਹਨਤ ਕਰ ਰਹੇ ਹਨ। ਪ੍ਰੋਗਰਾਮ ਨੂੰ ਹੋਰ ਬਿਹਤਰ ਅਤੇ ਆਕਰਸ਼ਕ ਬਣਾਉਣ ਲਈ ਵਿਦਿਆਰਥੀਆਂ ਦੀ ਟਰੇਨਿੰਗ ਵਾਸਤੇ ਆਰ.ਡੀ. ਈਵੈਂਟ ਕੰਪਨੀ ਦੇ ਜ਼ੋਨ ਅਤੇ ਉਨ੍ਹਾਂ ਦੀ ਕੋਰਿਓਗ੍ਰਾਫਰ ਦੀ ਪੂਰੀ ਟੀਮ ਲਗਾਤਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਜੁਟੀ ਹੋਈ ਹੈ। ਉੱਥੇ ਹੀ ਵਿਦਿਆਰਥੀ ਕੋਆਰਡੀਨੇਟਰ ਸੀਮਾ ਬਰਾੜ ਅਤੇ ਉਨ੍ਹਾਂ ਦੀ ਟੀਮ ਦੀ ਦੇਖ-ਰੇਖ ਹੇਠ ਪੜ੍ਹਾਈ ਅਤੇ ਰਿਸਰਚ ਦੇ ਨਾਲ-ਨਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਬਹੁਤ ਮਿਹਨਤ ਕਰ ਰਹੇ ਹਨ। ਆਈ.ਐਸ.ਐਫ. ਕਾਲਜ ਵਿਦਿਆਰਥੀਆਂ ਦੇ ਚਹੁੰ ਮੁਖੀ ਵਿਕਾਸ ਲਈ ਲਗਾਤਾਰ ਕਾਰਜ ਕਰ ਰਿਹਾ ਹੈ। ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਕਿਹਾ ਕਿ ਵਿਦਿਆਰਥੀਆਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ‘ਤੇ ਵੀ ਪੂਰਾ ਧਿਆਨ ਦੇ ਸਕਣ। ਇਸ ਪ੍ਰੋਗਰਾਮ ਨੂੰ ਸ਼ਾਨਦਾਰ ਅਤੇ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਤਕਨੀਕੀ ਸਹਾਇਤਾ ਦੇ ਨਾਲ-ਨਾਲ ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਵੀ ਪੂਰਾ ਉਪਯੋਗ ਕੀਤਾ ਜਾ ਰਿਹਾ ਹੈ। ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਵਲੋਂ ਇਸ ਕਾਨਫ਼ਰੰਸ ਨੂੰ ਅੰਤਰਰਾਸ਼ਟਰੀ ਪੱਧਰ ‘ ਤੇ ਸਫਲ ਬਣਾਉਣ ਲਈ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੰਜੀਤ ਸਿੰਘ ਸੰਨੀ ਗਿੱਲ ਨੇ ਪਿੰਡ ਕਾਲੀਏ ਵਾਲਾ ’ਚ ਵਰਕਰਾਂ ਨਾਲ ਕੀਤੀ ਬੂਥ ਵਾਈਜ਼ ਮੀਟਿੰਗ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਧਾਨ ਮੰਤਰੀ ਦੇ ਨਾਂਅ ਦਾ ਮੰਗ ਪੱਤਰ...
Ad Position 24