30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

5 ਅਕਤੂਬਰ ਦੇ ਡੀ.ਸੀ. ਦਫਤਰਾਂ ਦੇ ਘਿਰਾਓ ਲੈ ਕੇ ਭਾਕਿਯੂ ਉਗਰਾਹਾਂ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਭਿੰਡਰ ਖੁਰਦ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਪਰਾਲੀ ਦੇ ਮਸਲੇ ਅਤੇ ਸਰਕਾਰ ਦੀਆਂ ਕਿਸਾਨਾਂ ਸਬੰਧੀ ਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਭਿੰਡਰ ਖੁਰਦ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਪਰਾਲੀ ਦੇ ਮਸਲੇ ਅਤੇ ਸਰਕਾਰ ਦੀਆਂ ਕਿਸਾਨਾਂ ਸਬੰਧੀ ਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ 5 ਅਕਤੂਬਰ ਨੂੰ ਡੀ.ਸੀ. ਦਫਤਰਾਂ ਦੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਲਾਹੇਵੰਦ ਕੀਮਤ ਨਾ ਮਿਲਣ , ਖੇਤੀ ਲਾਗਤਾਂ ਵਧਣ, ਸਮੇਤ ਖੇਤੀਬਾੜੀ ਨਾਲ ਜੁੜੀਆਂ ਹੋਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਸਰਕਾਰ ਨੂੰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਗੁਰਦੇਵ ਸਿੰਘ ਨੇ ਕਿਹਾ ਕਿ ਭਾਰਤ - ਅਮਰੀਕਾ ਵਪਾਰ ਸਮਝੌਤੇ, ਲੀਜ਼ ਐਕਟ ਅਤੇ ਬਿਜਲੀ ਸੋਧ ਬਿੱਲ-2025 ਵਰਗੇ ਮੁੱਦਿਆਂ ਨੂੰ ਲੈ ਕੇ ਵੀ ਕਿਸਾਨਾਂ ਵਿਚ ਚਿੰਤਾ ਹੈ। ਮੀਟਿੰਗ ਦੇ ਅੰਤ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰੱ ਖਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ 5 ਅਕਤੂਬਰ ਦੇ ਡੀ.ਸੀ. ਦਫ਼ਤਰਾਂ ਦੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਜਗਵੀਰ ਸਿੰਘ, ਜਗਰੂਪ ਸਿੰਘ, ਜੰਗੀਰ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਨਾਹਰ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਸੁਖਜੀਤ ਕੌਰ, ਕੁਲਦੀਪ ਕੌਰ, ਰਾਣੀ ਕੌਰ, ਪਵਨਦੀਪ ਕੌਰ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਭਾਰਤ ਮਾਲਾ ਪ੍ਰੋਜੈਕਟ ਅਧੀਨ ਅਕਵਾਇਰ ਹੋਈਆਂ ਜ਼ਮੀਨਾਂ ਦੇ ਪੈਸੇ ਨਾ ਮਿਲਣ ’ਤੇ ਕਿਸਾਨਾਂ ’ਚ ਭਾਰੀ ਰੋਸ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਵੱਖ-ਵੱਖ ਖੇਡ ਮੈਦਾਨਾਂ ’ਚ ਸ਼ੁਰੂ ਹੋਏ ਖੇਡ ਮੁਕਾਬਲੇ ਵੱਡੀ ਗਿਣਤੀ ਵਿਚ ਖਿਡਾਰੀ...
Ad Position 24