01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਬੋਰਡ ਵਲੋਂ ਸਬ ਜੇਲ੍ਹ ਮੋਗਾ ਦਾ ਨਿਰੀਖਣ ਬੋਰਡ ਆਫ਼ ਵਿਜ਼ਿਟਰਸ ਨੇ ਬੈਰਕਾਂ, ਮੈਡੀਕਲ ਸਹੂਲਤਾਂ, ਸਫ਼ਾਈ ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀਮਤੀ ਨੀਲਮ ਅਰੋੜਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸ੍ਰੀ ਸਿਮਰਨ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਸਮੇਤ ਬੋਰਡ ਆਫ਼ ਵਿਜਿਟਰਜ਼ ਵਲੋਂ ਸਬ ਜੇਲ੍ਹ ਮੋਗਾ ਦਾ ਬਰੀਕੀ ਨਾਲ ਨਿਰੀਖਣ ਕੀਤਾ ਗਿਆ। ਇਹ ਨਿਰੀਖਣ ਜੇਲ੍ਹਾਂ ਵਿਚ ਬੁਨਿਆਦੀ ਸਹੂਲਤਾਂ ਦੀ ਜਾਂਚ ਲਈ ਨਿਯਮਤ ਨਿਰੀਖਣ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ੍ਰੀਮਤੀ ਨੀਲਮ ਅਰੋੜਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸ੍ਰੀ ਸਿਮਰਨ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਸਮੇਤ ਬੋਰਡ ਆਫ਼ ਵਿਜਿਟਰਜ਼ ਵਲੋਂ ਸਬ ਜੇਲ੍ਹ ਮੋਗਾ ਦਾ ਬਰੀਕੀ ਨਾਲ ਨਿਰੀਖਣ ਕੀਤਾ ਗਿਆ। ਇਹ ਨਿਰੀਖਣ ਜੇਲ੍ਹਾਂ ਵਿਚ ਬੁਨਿਆਦੀ ਸਹੂਲਤਾਂ ਦੀ ਜਾਂਚ ਲਈ ਨਿਯਮਤ ਨਿਰੀਖਣ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਨਿਰੀਖਣ ਦੌਰਾਨ ਬੋਰਡ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ, ਲੰਗਰ/ਕਿਚਨ ਅਤੇ ਮੈਡੀਕਲ ਦੀਆਂ ਸਹੂਲਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ੍ਹ ਵਿਚ ਬੁਨਿਆਦੀ ਸਹੂਲਤਾਂ, ਸਫ਼ਾਈ, ਬੰਦੀਆਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਅਨੁਸ਼ਾਸਨ, ਮੈਡੀਕਲ ਸਹੂਲਤਾਂ, ਅਤੇ ਬੰਦੀਆਂ ਦੀ ਭਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਬੋਰਡ ਵਲੋਂ ਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਭਲਾਈ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਬੋਰਡ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਅੰਦਰ ਜਾਤੀ, ਲਿੰਗ, ਅਪੰਗਤਾ ਜਾਂ ਕਿਸੇ ਹੋਰ ਆ ਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਸਫ਼ਾਈ, ਸੁਰੱਖਿਆ, ਅਨੁਸ਼ਾਸਨ, ਭੋਜਨ ਦੀ ਗੁਣਵੱਤਾ, ਮੈਡੀਕਲ ਦੇਖਭਾਲ ਅਤੇ ਬੰਦੀਆਂ ਦੀ ਭਲਾਈ ਦੇ ਮਿਆਰਾਂ ਨੂੰ ਲਗਾਤਾਰ ਕਾਇਮ ਰੱਖਿਆ ਜਾਵੇ ਅਤੇ ਬੰਦੀਆਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਨਿਰੀਖਣ ਤਸੱਲੀਬਖ਼ਸ਼ ਢੰਗ ਨਾਲ ਸੰਪੰਨ ਹੋਇਆ। ਬੋਰਡ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਾਫ਼-ਸੁਥਰਾ, ਸੁਰੱਖਿਅਤ, ਸਿਹਤਮੰਦ ਅਤੇ ਭੇਦਭਾਵ-ਰਹਿਤ ਮਾਹੌਲ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਮੋਗਾ, ਸ਼੍ਰੀਮਤੀ ਮਮਤਾ ਕੱਕੜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਗਾ, ਡਾ. ਜਯੋਤੀ ਸਹਾਇਕ ਸਿਵਲ ਸਰਜਨ ਮੋਗਾ, ਬਲਰਾਜ ਸਿੰਘ ਕੈਰੀਅਰ ਕਾਊਂਸਲਰ, ਮੋਗਾ, ਤੇਜਿੰਦਰ ਸਿੰਘ ਸੀਨੀਅਰ ਇੰਡਸਟਰੀਅਲ ਪ੍ਰੋਮੋਸ਼ਨ ਅਫ਼ਸਰ ਮੋਗਾ, ਅਸ਼ੀਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਅਤੇ ਪ੍ਰੀਤਮਪਾਲ ਸਿੰਘ ਡਿਪਟੀ ਸੁਪਰਡੈਂਟ ਸਬ ਜੇਲ੍ਹ ਮੋਗਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਸਟਾਫ ਮੋਗਾ ਵਲੋਂ ਇਕ ਕਿੱਲੋ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਪੁਲਿਸ ਚੌਕੀ ਬਿਲਾਸਪੁਰ ਨੇ ਪੈਰੋਲ ’ਤੇ ਆ ਕੇ ਵਾਪਸ ਨਾ ਗਈ ਔਰਤ ਨੂੰ ਕੀਤਾ ਗ੍ਰਿਫਤਾਰ
Ad Position 24