01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਿਮਰਨ ਸਾਧਨਾ ਪਰਿਵਾਰ ਵਲੋਂ ਛੇਵਾਂ ਕੀਰਤਨ ਸਮਾਗਮ 24 ਨੂੰ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਸਿਮਰਨ ਸਾਧਨਾ ਪਰਿਵਾਰ ਮੋਗਾ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਵਿਸ਼ੇਸ਼ ਕੀਰਤਨ ਸਮਾਗਮ 24 ਅਕਤੂਬਰ ਦਿਨ ਸਨਿੱਚਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸਥਾਨਕ ਗੁਰੂ ਨਾਨਕ ਕਾਲਜ ਮੋਗਾ ਦੀ ਗਰਾਊਂਡ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਸਾਧਨਾ ਪਰਿਵਾਰ ਮੋਗਾ ਦੇ ਪ੍ਰਬੰਧਕ ਇੰਦਰਪ੍ਰੀਤ ਸਿੰਘ ਗਗਨ ਵਧਵਾ (ਸ਼ੇਰੇ ਪੰਜਾਬ ਕਲਾਥ ਹਾਊਸ), ਸਵਰਨਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ ਤੇ ਬੀਬੀ ਰੁਪਿੰਦਰ ਕੌਰ ਇਸਤਰੀ ਵਿੰਗ ਲੁਧਿਆਣਾ ਗੁਰਬਾਣੀ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਜਾਣਕਾਰੀ ਦਿੰਦੇ ਹੋਏ ਇੰਦਰਪ੍ਰੀਤ ਸਿੰਘ ਗਗਨ, ਸਵਰਨਜੀਤ ਸਿੰਘ ਵਿੱਕੀ। ਤਸਵੀਰ : ਹਰਜੀਤ ਸਿੰਘ 01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਸਿਮਰਨ ਸਾਧਨਾ ਪਰਿਵਾਰ ਮੋਗਾ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਵਿਸ਼ੇਸ਼ ਕੀਰਤਨ ਸਮਾਗਮ 24 ਅਕਤੂਬਰ ਦਿਨ ਸਨਿੱਚਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸਥਾਨਕ ਗੁਰੂ ਨਾਨਕ ਕਾਲਜ ਮੋਗਾ ਦੀ ਗਰਾਊਂਡ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨ ਸਾਧਨਾ ਪਰਿਵਾਰ ਮੋਗਾ ਦੇ ਪ੍ਰਬੰਧਕ ਇੰਦਰਪ੍ਰੀਤ ਸਿੰਘ ਗਗਨ ਵਧਵਾ (ਸ਼ੇਰੇ ਪੰਜਾਬ ਕਲਾਥ ਹਾਊਸ), ਸਵਰਨਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ ਤੇ ਬੀਬੀ ਰੁਪਿੰਦਰ ਕੌਰ ਇਸਤਰੀ ਵਿੰਗ ਲੁਧਿਆਣਾ ਗੁਰਬਾਣੀ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਮੋਗਾ ਸ਼ਹਿਰ ਹੀ ਨਹੀ ਇਲਾਕੇ ਭਰ ਤੋਂ ਸੰਗਤਾਂ ਹਜ਼ਾਰਾਂ ਦੀ ਤਾਦਾਦ ਵਿਚ ਸ਼ਮੂਲੀਅਤ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਵੱਖ-ਵੱਖ ਫੂਡ ਅਦਾਰਿਆਂ ’ਤੇ ਛਾਪੇਮਾਰੀ ਅਗਲੀ ਖ਼ਬਰ ਬਜ਼ੁਰਗ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਆਪਣੀ ਰੁਚੀ ਬਣਾਈ ਰੱਖਣ-ਸਰਦਾਰੀ ਲਾਲ ਕਾਮਰਾ
Ad Position 24