01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਲਪਾਈਨ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਸਮਾਲਸਰ, 30 ਸਤੰਬਰ (ਗੁਰਜੰਟ ਕਲਸੀ ਲੰਡੇ)-ਅਲਪਾਈਨ ਗਰਲਜ਼ ਕਾਲਜ ਜੀ. ਟੀ.

Ad Position 21
No active advertisement
ਅਜੀਤ ਡੈਸਕ 01-10-2026
ਸਮਾਲਸਰ, 30 ਸਤੰਬਰ (ਗੁਰਜੰਟ ਕਲਸੀ ਲੰਡੇ)-ਅਲਪਾਈਨ ਗਰਲਜ਼ ਕਾਲਜ ਜੀ.ਟੀ.ਬੀ. ਗੜ੍ਹ ਰੋਡੇ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਦੂਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣ ਵੀਰਪਾਲ ਕੌਰ ਪੁੱਤਰੀ ਰਾਜਿੰਦਰ ਸਿੰਘ ਨੱਥੂਵਾਲਾ ਗਰਬੀ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਜਸ਼ਨਵੀਰ ਕੌਰ ਪੁੱਤਰੀ ਜਗਤਾਰ ਸਿੰਘ ਰਾਜੇਆਣਾ ਅਤੇ ਕੋਮਲ ਕੌਰ ਪੁੱਤਰੀ ਜਸਵਿੰਦਰ ਸਿੰਘ ਪੰਜਗਰਾਈਂ ਨੇ 87 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਜਦੋਂ ਕਿ ਮਹਿਕਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਸੇਖਾ ਕਲਾਂ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕੁਲਜਿੰਦਰ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਕਿਸੇ ਵੀ ਵਿੱਦਿਅਕ ਸੰਸਥਾ ਲਈ ਮਾਣ ਵਾਲੀ ਗੱਲ ਹੁੰਦੀ ਹੈ। ਪ੍ਰਿੰਸੀਪਲ ਗਗਨਦੀਪ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ|
Ad Position 22
No active advertisement
ਪਿਛਲੀ ਖ਼ਬਰ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛਤਾ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਮਾਮਲਾ ਬਰਾਬਰ ਕਿਸ਼ਤਾਂ ’ਚ ਅਦਾਇਗੀ ਲਾ ਗ ੂ ਨਾ ਕਰਨ ਦਾ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ...
Ad Position 24