01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛਤਾ ਗਤੀਵਿਧੀਆਂ ਕਰਵਾਈਆਂ

ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ)- ਬਲੌਸਮ ਕਾਨਵੈਂਟ ਸਕੂਲ ਲੀਲ੍ਹਾ ਵਿਖੇ 3 ਪੰਜਾਬ ਐਨ. ਸੀ.

Ad Position 21
No active advertisement
ਅਜੀਤ ਡੈਸਕ 01-10-2026
ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ)- ਬਲੌਸਮ ਕਾਨਵੈਂਟ ਸਕੂਲ ਲੀਲ੍ਹਾ ਵਿਖੇ 3 ਪੰਜਾਬ ਐਨ.ਸੀ.ਸੀ. ਬਟਾਲੀਅਨ ਲੁਧਿਆਣਾ ਦੀ ਅਗਵਾਈ ਹੇਠ ਗਾਂਧੀ ਜਯੰਤੀ ਨੂੰ ਸਮਰਪਿਤ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਐਨ.ਸੀ.ਸੀ. ਕੈਡਟਾਂ ਵਲੋਂ ਪੋਸਟਰ ਮੇਕਿੰਗ ਅਤੇ ਬੂਟੇ ਲਗਾਉਣ ਦੀ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਆਪਣਾ ਪਣ, ਜ਼ਿੰਮੇਵਾਰੀ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਵੱਛਤਾ, ਵਾਤਾਵਰਨ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਗਿਆ। ਇਹ ਪ੍ਰੋਗਰਾਮ ਕਰਨਲ ਅਜੇ ਕੋਹਲੀ ਕਮਾਂਡਿੰਗ ਅਫਸਰ 3 ਪੰਜਾਬ ਐਨ.ਸੀ.ਸੀ. ਬਟਾਲੀਅਨ ਲੁਧਿਆਣਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਨਵਨੀਤ ਕੌਰ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਵੱਛਤਾ, ਵਾਤਾਵਰਨ ਸੰਭਾਲ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀਂਦੜਾ ਸਕੂਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ad Position 24