01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਖ਼ਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਮੋਗਾ ਵਲੋਂ ਪ੍ਰਬੰਧ ਪੂਰੇ-ਚੇਅਰਮੈਨ ਹਰਜਿੰਦਰ ਸਿੰਘ ਰੋਡੇ

ਮੋਗਾ, 30 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੀ ਫ਼ਸਲ ਲਗਭਗ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਸਬੰਧ ਵਿਚ ਅੱਜ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨਾਲ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਮੋਗਾ ਵਲੋਂ ਮੰਡੀਆਂ ਵਿਚ ਪ੍ਰਬੰਧ ਪੂਰੇ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 01-10-2026
ਮੋਗਾ, 30 ਸਤੰਬਰ (ਅਸ਼ੋਕ ਬਾਂਸਲ)-ਝੋਨੇ ਦੀ ਫ਼ਸਲ ਲਗਭਗ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਸਬੰਧ ਵਿਚ ਅੱਜ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨਾਲ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਮੋਗਾ ਵਲੋਂ ਮੰਡੀਆਂ ਵਿਚ ਪ੍ਰਬੰਧ ਪੂਰੇ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਕਿਸਾਨਾਂ ਦੇ ਬੈਠਣ ਲਈ ਛਾਂ ਅਤੇ ਲਾਈਟਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਮੋਗਾ ਮੰਡੀ ਵਿਚ ਝੋਨੇ ਦੀ ਜ਼ਿਆਦਾ ਆਮਦ ਸ਼ੁਰੂ ਨਹੀਂ ਹੋਈ ਕਿਉਂਕਿ ਇਸ ਇਲਾਕੇ ਵਿਚ ਫ਼ਸਲ ਦੀ ਕਟਾਈ ਇਕ ਹਫ਼ਤਾ ਲੇਟ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫ਼ਸਲ ਦੀ ਕਟਾਈ ਸੁੱਕੇ ਹੋਏ ਝੋਨੇ ਦੀ ਹੀ ਕਰਾਉਣ। ਝੋਨਾ 17 ਪ੍ਰਤੀਸ਼ਤ ਨਮੀ ਵਾਲਾ ਹੀ ਮੰਡੀਆਂ ਵਿਚ ਆਵੇ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਬੈਠਣਾ ਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਖ਼ਰੀਦ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੈਲਰ ਵਾਲਿਆਂ ਦੀ ਅਲਾਟਮੈਂਟ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਬਾਰਦਾਨੇ ਤੇ ਲਿਫ਼ਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਆਪਣੀ ਫ਼ਸਲ ਨੂੰ ਪਕਾ ਕੇ ਤੇ ਸਾਫ਼ ਸੁਥਰੀ ਹੀ ਕਟਾਈ ਕਰਾਓ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੰਡੀ ਵਿਚ ਮੌਜੂਦ ਆੜ੍ਹਤੀ ਐਸੋਸੀਏਸ਼ਨ ਦੇ ਐਗਜ਼ੈਕਟਿਵ ਮੈਂਬਰ ਕਸ਼ਿਸ਼ ਬਾਂਸਲ ਤੇ ਰਜਿੰਦਰ ਕੁਮਾਰ ਕੁੱਕੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਲਈ ਜੋ ਆੜ੍ਹਤੀਆ ਨੇ ਪ੍ਰਬੰਧ ਕਰਨੇ ਹੁੰਦੇ ਹਨ ਉਹ ਉਨ੍ਹਾਂ ਵਲੋਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਮੀਹ ਤੋਂ ਬਚਾਉਣ ਲਈ ਤਰਪਾਲਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਾਥਰੂਮ ਤੇ ਹੋਰ ਜਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹਾਜ਼ਰ ਕਿਸਾਨ ਜਸਪਾਲ ਸਿੰਘ ਜਲਾਲਾਬਾਦ ਨੇ ਦੱਸਿਆ ਕਿ ਉਹ ਅੱਜ ਆਪਣੀ ਫ਼ਸਲ ਲੈ ਕੇ ਮੰਡੀ ਵਿਚ ਆਏ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੱਲ੍ਹ ਤੋਂ ਸਰਕਾਰੀ ਖ਼ਰੀਦ ਏਜੰਸੀਆਂ ਆਪਣੇ ਕੀਤੇ ਗਏ ਐਲਾਨ ਤੇ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਕਰੇਗੀ। ਉਨ੍ਹਾਂ ਕਿਹਾ ਕੀ ਇਸ ਵਾਰ ਝੋਨੇ ਦੀ ਫ਼ਸਲ ਇਸ ਵੇਲੇ ਬਹੁਤ ਵਧੀਆ ਹੈ ਤੇ ਸਰਕਾਰ ਨੂੰ ਆਪਣੇ ਕਹੇ ਮੁਤਾਬਿਕ ਇਸ ਦੀ ਖ਼ਰੀਦ ਤੁਰੰਤ ਕਰ ਲੈਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ ਨਰਸਿੰਗ ਲੋਪੋ ਦੇ ਵਿਦਿਆਰਥੀਆਂ ਨੇ ਬੂਟੇ ਲਗਾਏ ਅਗਲੀ ਖ਼ਬਰ ਵਿਦੇਸ਼ ਦੀ ਧਰਤੀ ’ਤੇ ਧਰਮ ਦਾ ਪ੍ਰਚਾਰ ਕਰ ਕੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਤੇ ਜਥੇ ਦਾ ਨਗਰ ਨਿਵਾਸੀਆਂ ਕੀਤਾ ਸੁਆਗਤ
Ad Position 24