ਲੋਪੋ ਡਿਗਰੀ ਕਾਲਜ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵਿਮੈਨ ਲੋਪੋ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ| ਸਮਾਗਮ ਦੀ ਸ਼ੁਰੂਆਤ ਬੂਟੇ ਲਗਾਉਣ ਦੀ ਗਤੀਵਿਧੀ ਨਾਲ ਕੀਤੀ ਗਈ| ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਨੂੰ ਵਿਦਿਆਰਥਣਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਭਾਸ਼ਣ ਮੁਕਾਬਲਾ ਕਰਵਾਇਆ ਗਿਆ| ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਦੇਸ਼ ਪ੍ਰਤੀ ਸਮਰਪਣ, ਹਿੰਮਤ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ| ਕੌਮੀ ਸੇਵਾ ਯੋਜਨਾ ਦੀ ਪ੍ਰੋਗਰਾਮ ਅਫਸਰ ਮਨਜਿੰਦਰ ਕੌਰ, ਸਹਾਇਕ ਪ੍ਰੋਫੈਸਰ, ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀ ਅਗਵਾਈ ਹੇਠ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਸਹਾਇਕ ਪ੍ਰੋਫੈਸਰ ਭਾਵਿਕਾ ਸਿੰਗਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਨਾਲ ਸਬੰਧਿਤ ਪ੍ਰਸ਼ਨੋਤਰੀ ਕਰਵਾਈ ਗਈ| ਪ੍ਰੋਗਰਾਮ ਨੂੰ ਸਫਲ ਬਣਾਉਣ ’ਚ ਸਹਾਇਕ ਪ੍ਰੋਫੈਸਰ ਗੁਰਪ੍ਰੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਸੁਮਨਦੀਪ ਕੌਰ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ|