02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰੋਲ ਆਬਜ਼ਰਵਰ ਰਿਤੂ ਅਗਰਵਾਲ ਵਲੋਂ ਮੋਗਾ ਦਾ ਦੌਰਾ ਐਸ . ਆਈ . ਆਰ . ਪ੍ਰਕਿਰਿਆ ਦਾ ਲਿਆ ਜਾਇਜ਼ਾ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

Ad Position 21
No active advertisement
ਗੁਨੀਤ ਸਿੰਘ ਪਿਤਾ-ਹਰਪ੍ਰੀਤ ਸਿੰਘ ਮਾਤਾ-ਪਰਮਜੀਤ ਕੌਰ ਵਾਸੀ-ਮੋਗਾ। 02-10-2026
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਅਤੇ ਸਕੱਤਰ, ਸਹਿਕਾਰਤਾ ਵਿਭਾਗ, ਪੰਜਾਬ ਰਿਤੂ ਅਗਰਵਾਲ (ਆਈ.ਏ.ਐਸ.) ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੂਜਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਸਮੂਹ ਐਸ.ਡੀ.ਐਮਜ਼, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਸਮੇਤ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ। ਦੌਰੇ ਦੌਰਾਨ ਰੋਲ ਆਬਜ਼ਰਵਰ ਵਲੋਂ ਹੋਰ ਚੋਣ ਕਾਰਜਾਂ ਦੀ ਸਮੀਖਿਆ ਦੇ ਨਾਲ-ਨਾਲ ਫਾਰਮ ਨੰਬਰ 6, 7 ਅਤੇ 8 ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। ਇਨ੍ਹਾਂ ਫਾਰਮਾਂ ਰਾਹੀਂ ਕ੍ਰਮਵਾਰ ਨਵੀਂ ਵੋਟ ਬਣਾਉਣ, ਵੋਟਰ ਸੂਚੀ ਵਿਚੋਂ ਨਾਮ ਹਟਾਉਣ ਅਤੇ ਵੋਟਰ ਦੇ ਵੇਰਵਿਆਂ ਵਿਚ ਸੋਧ ਕਰਨ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਅਰਜ਼ੀਆਂ ਦੀ ਪ੍ਰਕਿਰਿਆ, ਜਮਾਂ ਕਰਵਾਏ ਗਏ ਦਸਤਾਵੇਜ਼ਾਂ ਦੀ ਪੜਤਾਲ ਅਤੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸ੍ਰੀਮਤੀ ਰਿਤੂ ਅਗਰਵਾਲ ਨੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਦਾਇਤ ਕੀਤੀ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਤਾਂ ਜੋ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਗ਼ਲਤੀ ਦੀ ਗੁੰਜਾਇਸ਼ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ’ਚ ਅੰਤਰਰਾਸ਼ਟਰੀ ਸੰਗੀਤ ਦਿਵਸ ਮਨਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ‘ ਸਮੂਹ ਭਾਰਤ ਨੂੰ ਜਾਣੋਂ ’ ਮੁਕਾਬਲਾ 4 ਨੂੰ
Ad Position 24