ਪੀ.ਐਸ.ਸੀ.ਐਸ.ਟੀ. ਵਲੋਂ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਕਲੱਸਟਰ ਪੱਧਰੀ ਵਰਕਸ਼ਾਪ ਲਗਾਈ
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੀ ਮਿਨਿਸਟਰੀ ਆਫ ਇਨਵਾਇਰਨਮੈਂਟ ਫਾਰਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੀ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੋਲਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਰਾਹੀਂ ਵਾਤਾਵਰਨ ਸੰਭਾਲ, ਟਿਕਾਊ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫਰੀਦਕੋਟ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਈ. ਈ.
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੀ ਮਿਨਿਸਟਰੀ ਆਫ ਇਨਵਾਇਰਨਮੈਂਟ ਫਾਰਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੀ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨੋਲਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਰਾਹੀਂ ਵਾਤਾਵਰਨ ਸੰਭਾਲ, ਟਿਕਾਊ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫਰੀਦਕੋਟ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਈ.ਈ.ਪੀ. ਡਾ. ਦੀਪਕ ਸ਼ਰਮਾ ਸਟੇਟ ਐਵਾਰਡੀ ਨੇ ਦੱਸਿਆ ਕਿ ਵਰਕਸ਼ਾਪ ਵਿਚ ਪੰਜਾਬ ਦੇ ਛੇ ਜ਼ਿਲ੍ਹਿਆਂ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਜਲੰਧਰ ਅਤੇ ਕਪੂਰਥਲਾ ਤੋਂ ਕਰੀਬ 150 ਅਧਿਆਪਕਾਂ/ਈਕੋ ਕਲੱਬ ਇੰਚਾਰਜਾਂ, ਰਿਸੋਰਸ ਪਰਸਨ ਅਤੇ ਅਧਿਕਾਰੀਆਂ ਨੇ ਭਾਗ ਲਿਆ| ਇਸ ਦੌਰਾਨ ਅਧਿਆਪਕਾਂ ਨੇ ਵਾਤਾਵਰਨ ਨਾਲ ਜੁੜੇ ਮੁੱਦਿਆਂ, ਟਿਕਾਊ ਜੀਵਨ-ਜਾਚ ਅਤੇ ਸੰਭਾਲ ਦੀਆਂ ਨਵੀਆਂ ਪਹੁੰਚਾਂ ਬਾਰੇ ਵਿਚਾਰ-ਵਟਾਂਦਰਾ ਕੀਤਾ| ਇਹ ਵਰਕਸ਼ਾਪ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਦੇ ਜੁਆਇੰਟ ਡਾਇਰੈਕਟਰ ਡਾ. ਕੇ. ਐਸ. ਬਾਠ ਅਤੇ ਪ੍ਰੋਜੈਕਟ ਸਾਇੰਟਿਸਟ ਡਾ. ਮੰਦਾਕਿਨੀ ਠਾਕੁਰ ਦੇ ਸਹਿਯੋਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਫਰੀਦਕੋਟ ਅੰਜਨਾ ਕੌਸ਼ਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਫਰੀਦਕੋਟ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਕਰਵਾਈ ਗਈ| ਇਸ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਗੁਰਦਿਆਲ ਸਿੰਘ ਮਠਾੜੂ ਅਤੇ ਜ਼ਿਲ੍ਹਾ ਕੋਆਰਡੀਨੇਟਰ ਈ.ਈ.ਪੀ. ਡਾ. ਦੀਪਕ ਸ਼ਰਮਾ ਸਟੇਟ ਐਵਾਰਡੀ ਦੀ ਯੋਗ ਅਗਵਾਈ ਹੇਠ ਮੋਗਾ ਜ਼ਿਲੇ੍ਹ ਦੇ 15 ਇਕੋ ਕਲੱਬ ਇੰਚਾਰਜਾਂ ਵਲੋਂ ਭਾਗ ਲਿਆ ਗਿਆ| ਵਰਕਸ਼ਾਪ ਵਿਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਜਨੀਸ਼ ਬਾਂਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਜੇ.ਈ. ਜਗਸੀਰ ਸਿੰਘ ਨੇ ਕੁਦਰਤੀ ਸਰੋਤਾਂ ਦੀ ਜ਼ਿੰਮੇਵਾਰ ਵਰਤੋਂ ਅਤੇ ਰੋਜ਼ਾਨਾ ਜੀਵਨ ਵਿਚ ਟਿਕਾਊ ਆਦਤਾਂ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ| ਡਾ. ਰਜਨੀਸ਼ ਵਰਮਾ ਨੇ ਪੰਜਾਬ ਦੇ ਰੁੱਖਾਂ ਦੀ ਵਾਤਾਵਰਨਿਕ ਮਹੱਤਤਾ ਅਤੇ ਟਿਕਾਊ ਤੇ ਮਜ਼ਬੂਤ ਪੰਜਾਬ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ| ਅਧਿਆਪਕਾਂ/ ਈਕੋ ਕਲੱਬ ਇੰਚਾਰਜਾਂ ਨੂੰ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਸਰਟੀਫਿਕੇਟ ਵੰਡੇ ਗਏ|