ਮਹੰਤਾਂ ਤੋਂ ਗੁਰੂ ਘਰਾਂ ਨੂੰ ਮੁਕਤ ਕਰਵਾਉਣ ਲਈ ਮੁੜ ਭਾਈ ਲਛਮਣ ਸਿੰਘ ਧਾਰੋਵਾਲੀ ਵਰਗੀ ਕੁਰਬਾਨੀ ਦੀ ਲੋੜ-ਬਲਰਾਜ ਸਿੰਘ ਖ਼ਾਲਸਾ
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨੇ ਧਾਰਮਿਕ ਅਸਥਾਨਾਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀ ਦਿੱਤੀ ਸੀ ਪਰ ਅੱਜ ਮੁੜ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ’ਤੇ ਮਹੰਤਵਾਦੀ ਸੋਚ ਹਾਵੀ ਹੋਣ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਪੰਥ ਨੂੰ ਮੁੜ ਭਾਈ ਲਛਮਣ ਸਿੰਘ ਧਾਰੋਵਾਲੀ ਵਰਗੀ ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਲੋੜ ਮਹਿਸੂਸ ਹੋ ਰਹੀ ਹੈ।
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨੇ ਧਾਰਮਿਕ ਅਸਥਾਨਾਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀ ਦਿੱਤੀ ਸੀ ਪਰ ਅੱਜ ਮੁੜ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ’ਤੇ ਮਹੰਤਵਾਦੀ ਸੋਚ ਹਾਵੀ ਹੋਣ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਪੰਥ ਨੂੰ ਮੁੜ ਭਾਈ ਲਛਮਣ ਸਿੰਘ ਧਾਰੋਵਾਲੀ ਵਰਗੀ ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਲੋੜ ਮਹਿਸੂਸ ਹੋ ਰਹੀ ਹੈ। ਜ਼ਿਲ੍ਹਾ ਪ੍ਰਧਾਨ ਸ. ਖਾਲਸਾ ਨੇ ਕਿਹਾ ਕਿ ਨਰਾਇਣੂ ਵਰਗੇ ਮਹੰਤਾਂ ਤੋਂ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਲਈ ਕਰੀਬ 100 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਇਨ੍ਹਾਂ ਸੰਸਥਾਵਾਂ ਦੇ ਮੌਜੂਦਾ ਪ੍ਰਬੰਧ ਨੇ ਸਿੱਖ ਕੌਮ ਨੂੰ ਮੁੜ ਗੰਭੀਰ ਚੁਨੌਤੀਆਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਜਿਹੇ ਲੋਕਾਂ ਦਾ ਗੁਰੂ ਘਰਾਂ ਦੇ ਪ੍ਰਬੰਧ ’ਤੇ ਪ੍ਰਭਾਵ ਬਣਿਆ ਰਹੇਗਾ ਉਦੋਂ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀਆਂ ਸ਼ਰਮਨਾਕ ਘਟਨਾਵਾਂ ਨੂੰ ਰੋਕਣਾ ਮੁਸ਼ਕ ਲ ਹੋਵੇਗਾ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਹੱਦਾਂ ਪਾਰ ਕਰਦੇ ਜਾ ਰਹੇ ਹਨ ਇਸ ਲਈ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ ਤਾਂ ਜੋ ਗੁਰੂ ਘਰਾਂ ਦੇ ਪ੍ਰਬੰਧ ਨੂੰ ਮਹੰਤਵਾਦੀ ਪ੍ਰਭਾਵ ਤੋਂ ਮੁਕਤ ਕਰਵਾਇਆ ਜਾ ਸਕੇ|