03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਲਜੀਤ ਕੌਰ ਬੰਬੀਹਾ ਭਾਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਐਸ.ਸੀ. ਇਸਤਰੀ ਵਿੰਗ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਦੀ ਵਸਨੀਕ ਅਤੇ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਚੋਣ ਲੜ ਚੁੱਕੀ ਬੀਬੀ ਬਲਜੀਤ ਕੌਰ ਵਲੋਂ ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਉਪਰੰਤ ਪਾਰਟੀ ਵਲੋਂ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 03-10-2026
ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਦੀ ਵਸਨੀਕ ਅਤੇ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਚੋਣ ਲੜ ਚੁੱਕੀ ਬੀਬੀ ਬਲਜੀਤ ਕੌਰ ਵਲੋਂ ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਉਪਰੰਤ ਪਾਰਟੀ ਵਲੋਂ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਇਸਤਰੀ ਵਿੰਗ ਜ਼ਿਲ੍ਹਾ ਮੋਗਾ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਉਪਰੰਤ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਰਣਧੀਰ ਸਿੰਘ ਧਾਲੀਵਾਲ ਥਰਾਜ, ਇਸਤਰੀ ਵਿੰਗ ਹਲਕਾ ਬਾਘਾ ਪੁਰਾਣਾ ਦੀ ਪ੍ਰਧਾਨ ਖੁਸ਼ਵਿੰਦਰ ਕੌਰ ਬੰਬੀਹਾ ਭਾਈ, ਹਲਕਾ ਬਾਘਾ ਪੁਰਾਣਾ ਦੇ ਪ੍ਰਧਾਨ ਹਰਮੇਸ਼ ਸਿੰਘ ਸਮਾਲਸਰ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਨੱਥੋਕੇ ਅਤੇ ਸਰਕਲ ਵਾਂਦਰ ਜਨਰਲ ਦੇ ਪ੍ਰਧਾਨ ਜ਼ੈਲਦਾਰ ਬਲਵਿੰਦਰ ਸਿੰਘ ਵਲੋਂ ਬੀਬੀ ਬਲਜੀਤ ਕੌਰ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਨਿਯੁਕਤੀ ’ਤੇ ਸਾਬਕਾ ਸਰਪੰਚ ਗੁਰਚਰਨ ਸਿੰਘ ਸਿੱਧੂ, ਬਾਬਾ ਸਰਬਜੀਤ ਸਿੰਘ ਸਿੱਧੂ, ਰਣਜੀਤ ਸਿੰਘ ਰਾਣਾ ਸਿੱਧੂ, ਸੁਖਪਿੰਦਰ ਸਿੰਘ ਹੇਰ, ਗੁਰਮੀਤ ਸਿੰਘ ਕਾਢੀ ਹਰਪਿੰਦਰ ਸਿੰਘ ਹੇਰ, ਕੁਲਦੀਪ ਸਿੰਘ ਪੰਚ, ਤੇਜਿੰਦਰ ਸਿੰਘ ਰਾਏ, ਪਰਮਜੀਤ ਸਿੰਘ ਫੌਜੀ ਨੇ ਕਿਹਾ ਕਿ ਬੀਬੀ ਬਲਜੀਤ ਕੌਰ ਨੂੰ ਵਧਾਈ ਦਿੱਤੀ। ਬੀਬੀ ਬਲਜੀਤ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਤੀਰਥ ਸਿੰਘ ਮਾਹਲਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਕੀਤੀ ਪਿੰਡ ਬਘੇਲੇ ਵਾਲਾ ’ਚ ਬੂਥ ਵਾਈਜ਼ ਮੀਟਿੰਗ ਅਗਲੀ ਖ਼ਬਰ ਮਹੰਤਾਂ ਤੋਂ ਗੁਰੂ ਘਰਾਂ ਨੂੰ ਮੁਕਤ ਕਰਵਾਉਣ ਲਈ ਮੁੜ ਭਾਈ ਲਛਮਣ ਸਿੰਘ ਧਾਰੋਵਾਲੀ ਵਰਗੀ ਕੁਰਬਾਨੀ ਦੀ ਲੋੜ-ਬਲਰਾਜ ਸਿੰਘ ਖ਼...
Ad Position 24