03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੀਨੀਅਰ ਸਿਟੀਜ਼ਨਾਂ ਲਈ ਵੱਖਰਾ ਡਾਇਰੈਕਟੋਰੇਟ ਸਥਾਪਤ ਕੀਤਾ ਜਾਵੇ-ਪ੍ਰਧਾਨ ਸਰਦਾਰੀ ਲਾਲ ਕਾਮਰਾ

ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਅਤੇ ਮੋਗਾ ਕੌਂਸਲ ਸਰਦਾਰੀ ਲਾਲ ਕਾਮਰਾ ਨੇ ਪੰਜਾਬ ਸਰਕਾਰ ਤੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ ਦੇ ਹਿਤ ਵਿਚ ਵੱਖ-ਵੱਖ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ| ਜਥੇਬੰਦੀ ਵਲੋਂ ਪੰਜਾਬ ਦੇ ਸਿਹਤ ਮੰਤਰੀ ਨੂੰ ਭੇਜੇ ਮੰਗ ਪੱਤਰ ਵਿਚ ਸੀਨੀਅਰ ਨਾਗਰਿਕਾਂ ਦੀ ਪੈਨਸ਼ਨ, ਸਿਹਤ ਸਹੂਲਤਾਂ, ਬਿਰਧ ਆਸ਼ਰਮ, ਡੇ-ਕੇਅਰ ਸੈਂਟਰ, ਸੁਰੱਖਿਆ ਅਤੇ ਸੀਨੀਅਰ ਸਿਟੀਜ਼ਨਾਂ ਲਈ ਵੱਖਰਾ ਡਾਇਰੈਕਟੋਰੇਟ ਸਥਾਪਤ ਕਰਨ ਸਮੇਤ ਕਈ ਮੁੱਦੇ ਉਠਾਏ ਗਏ ਹਨ| ਉਨ੍ਹਾਂ ਬਜ਼ੁਰਗ ਦਿਵਸ ਮੌਕੇ ਸੀਨੀਅਰ ਸਿਟੀਜ਼ਨ ਡੇ-ਕੇਅਰ ਸੈਂਟਰ ਵਿਚ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਦਿੱਤੀ| ਇਸ ਦੌਰਾਨ ਕੌਂਸਲ ਦੇ ਮੈਂਬਰ ਜਸਵੀਰ ਸਿੰਘ, ਹੀਰਾ ਲਾਲ, ਗੁਰਚਰਨ ਸਿੰਘ, ਡਾ. ਅਮਰਜੀਤ ਸਿੰਘ ਅਤੇ ਸੁਤੰਤਰ ਕੁਮਾਰ ਦੇ ਜਨਮ ਦਿਨ ਕੇਕ ਕੱਟ ਕੇ ਮਨਾਇਆ| ਸਰਦਾਰੀ ਲਾਲ ਕਾਮਰਾ ਨੇ ਕਿਹਾ ਕਿ ਸਾਲ 1999 ਦੀ ਰਾਸ਼ਟਰੀ ਨੀਤੀ ਅਤੇ ਸੀਨੀਅਰ ਨਾਗਰਿਕਾਂ ਦੀ ਭਲਾਈ ਨਾਲ ਸਬੰਧਿਤ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਪੰਜਾਬ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ| ਸੀਨੀਅਰ ਨਾਗਰਿਕਾਂ ਲਈ ਸਿਹਤ ਸਹੂਲਤਾਂ ਬਾਰੇ ਕਿਹਾ ਕਿ ਬਜ਼ੁਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ| ਫੈਡਰੇਸ਼ਨ ਨੇ ਕੇਂਦਰ ਸਰਕਾਰ ਤੋਂ ਰੇਲਵੇ ਕਿਰਾਏ ਵਿਚ ਸੀਨੀਅਰ ਨਾਗਰਿਕਾਂ ਨੂੰ ਮਿਲਣ ਵਾਲੀ ਛੋਟ ਮੁੜ ਸ਼ੁਰੂ ਕਰਨ ਦੀ ਵੀ ਮੰਗ ਕੀਤੀ| ਵੱਖ-ਵੱਖ ਸਰਕਾਰੀ ਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵਿਚ ਸੀਨੀਅਰ ਸਿਟੀਜ਼ਨ ਜਥੇਬੰਦੀਆਂ ਨੂੰ ਉਚਿੱਤ ਨੁਮਾਇੰਦਗੀ ਦਿੱਤੀ ਜਾਵੇ| ਸੀਨੀਅਰ ਸਿਟੀਜ਼ਨ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ| ਇਸ ਮੌਕੇ ਦਰਬਾਰਾ ਸਿੰਘ ਗਿੱਲ, ਸਕੱਤਰ ਅਵਤਾਰ ਸਿੰਘ, ਇਕਬਾਲ ਸਿੰਘ ਲੁਹਾਮ, ਜੋਗਿੰਦਰ ਸਿੰਘ ਲੁਹਾਮ, ਲਾਲ ਚੰਦ, ਵਿਜੇ ਕੁਮਾਰ ਬਾਂਸਲ, ਗੁਰਦੀਪ ਸਿੰਘ, ਹਰਭਜਨ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਸੁਤੰਤਰ ਕੁਮਾਰ, ਡਾ.

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਜਸਪਾਲ ਸਿੰਘ ਬੱਬੀ)-ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ ਦੇ ਉਪ ਪ੍ਰਧਾਨ ਅਤੇ ਮੋਗਾ ਕੌਂਸਲ ਸਰਦਾਰੀ ਲਾਲ ਕਾਮਰਾ ਨੇ ਪੰਜਾਬ ਸਰਕਾਰ ਤੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ ਦੇ ਹਿਤ ਵਿਚ ਵੱਖ-ਵੱਖ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ| ਜਥੇਬੰਦੀ ਵਲੋਂ ਪੰਜਾਬ ਦੇ ਸਿਹਤ ਮੰਤਰੀ ਨੂੰ ਭੇਜੇ ਮੰਗ ਪੱਤਰ ਵਿਚ ਸੀਨੀਅਰ ਨਾਗਰਿਕਾਂ ਦੀ ਪੈਨਸ਼ਨ, ਸਿਹਤ ਸਹੂਲਤਾਂ, ਬਿਰਧ ਆਸ਼ਰਮ, ਡੇ-ਕੇਅਰ ਸੈਂਟਰ, ਸੁਰੱਖਿਆ ਅਤੇ ਸੀਨੀਅਰ ਸਿਟੀਜ਼ਨਾਂ ਲਈ ਵੱਖਰਾ ਡਾਇਰੈਕਟੋਰੇਟ ਸਥਾਪਤ ਕਰਨ ਸਮੇਤ ਕਈ ਮੁੱਦੇ ਉਠਾਏ ਗਏ ਹਨ| ਉਨ੍ਹਾਂ ਬਜ਼ੁਰਗ ਦਿਵਸ ਮੌਕੇ ਸੀਨੀਅਰ ਸਿਟੀਜ਼ਨ ਡੇ-ਕੇਅਰ ਸੈਂਟਰ ਵਿਚ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਦਿੱਤੀ| ਇਸ ਦੌਰਾਨ ਕੌਂਸਲ ਦੇ ਮੈਂਬਰ ਜਸਵੀਰ ਸਿੰਘ, ਹੀਰਾ ਲਾਲ, ਗੁਰਚਰਨ ਸਿੰਘ, ਡਾ. ਅਮਰਜੀਤ ਸਿੰਘ ਅਤੇ ਸੁਤੰਤਰ ਕੁਮਾਰ ਦੇ ਜਨਮ ਦਿਨ ਕੇਕ ਕੱਟ ਕੇ ਮਨਾਇਆ| ਸਰਦਾਰੀ ਲਾਲ ਕਾਮਰਾ ਨੇ ਕਿਹਾ ਕਿ ਸਾਲ 1999 ਦੀ ਰਾਸ਼ਟਰੀ ਨੀਤੀ ਅਤੇ ਸੀਨੀਅਰ ਨਾਗਰਿਕਾਂ ਦੀ ਭਲਾਈ ਨਾਲ ਸਬੰਧਿਤ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਪੰਜਾਬ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ| ਸੀਨੀਅਰ ਨਾਗਰਿਕਾਂ ਲਈ ਸਿਹਤ ਸਹੂਲਤਾਂ ਬਾਰੇ ਕਿਹਾ ਕਿ ਬਜ਼ੁਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ| ਫੈਡਰੇਸ਼ਨ ਨੇ ਕੇਂਦਰ ਸਰਕਾਰ ਤੋਂ ਰੇਲਵੇ ਕਿਰਾਏ ਵਿਚ ਸੀਨੀਅਰ ਨਾਗਰਿਕਾਂ ਨੂੰ ਮਿਲਣ ਵਾਲੀ ਛੋਟ ਮੁੜ ਸ਼ੁਰੂ ਕਰਨ ਦੀ ਵੀ ਮੰਗ ਕੀਤੀ| ਵੱਖ-ਵੱਖ ਸਰਕਾਰੀ ਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵਿਚ ਸੀਨੀਅਰ ਸਿਟੀਜ਼ਨ ਜਥੇਬੰਦੀਆਂ ਨੂੰ ਉਚਿੱਤ ਨੁਮਾਇੰਦਗੀ ਦਿੱਤੀ ਜਾਵੇ| ਸੀਨੀਅਰ ਸਿਟੀਜ਼ਨ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ| ਇਸ ਮੌਕੇ ਦਰਬਾਰਾ ਸਿੰਘ ਗਿੱਲ, ਸਕੱਤਰ ਅਵਤਾਰ ਸਿੰਘ, ਇਕਬਾਲ ਸਿੰਘ ਲੁਹਾਮ, ਜੋਗਿੰਦਰ ਸਿੰਘ ਲੁਹਾਮ, ਲਾਲ ਚੰਦ, ਵਿਜੇ ਕੁਮਾਰ ਬਾਂਸਲ, ਗੁਰਦੀਪ ਸਿੰਘ, ਹਰਭਜਨ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਸੁਤੰਤਰ ਕੁਮਾਰ, ਡਾ. ਅਮਰਜੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਦੇ ਬੀ.ਕਾਮ. ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਕੀਤੀ ਪਿੰਡ ਬਘੇਲੇ ਵਾਲਾ ’ਚ ਬੂਥ ਵਾਈਜ਼ ਮੀਟਿੰਗ
Ad Position 24