03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿਚਲੂ ਸਕੂਲ ’ਚ ਗਾਂਧੀ ਜੈਅੰਤੀ ਮਨਾਈ ਮਹਾਤਮਾ ਗਾਂਧੀ ਦਾ ਜੀਵਨ ਕੇਵਲ ਇਤਿਹਾਸ ਦਾ ਅਧਿਆਇ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਪ੍ਰੇਰਨਾ-ਚੇਅਰਮੈਨ ਐਡ. ਸੁਨੀਲ ਗਰਗ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਧੂਮ ਧਾਮ ਨਾਲ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਧੂਮ ਧਾਮ ਨਾਲ ਮਨਾਈ ਗਈ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ, ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸੱਚ, ਅਹਿੰਸਾ, ਸ਼ਾਂਤੀ, ਸਮਾਨਤਾ, ਸਫ਼ਾਈ ਅਤੇ ਸਾਦਗੀ ਵਰਗੀਆਂ ਜੀਵਨ-ਕਦਰਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਵਿਦਿਆਰਥੀਆਂ ਲਈ ਕੇਵਲ ਪੜ੍ਹਨ ਦਾ ਵਿਸ਼ਾ ਨਹੀਂ, ਸਗੋਂ ਜੀਵਨ ਵਿਚ ਅਪਣਾਉਣ ਵਾਲੀ ਪ੍ਰੇਰਣਾਦਾਇਕ ਪਾਠਸ਼ਾਲਾ ਹੈ। ਉਨ੍ਹਾਂ ਕਿਹਾ ਕਿ ਮੋਹਨ ਦਾਸ ਕਰਮਚੰਦ ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿਚ ਹੋਇਆ ਸੀ। ਬਚਪਨ ਤੋਂ ਹੀ ਸੱਚ, ਅਨੁਸ਼ਾਸਨ ਅਤੇ ਸਾਦਗੀ ਦੇ ਸੰਸਕਾਰਾਂ ਤੋਂ ਪ੍ਰਭਾਵਿਤ ਗਾਂਧੀ ਜੀ ਨੇ ਅੱਗੇ ਚੱਲ ਕੇ ਦੱਖਣੀ ਅਫ਼ਰੀਕਾ ਵਿਚ ਰੰਗ ਭੇਦ ਵਿਰੁੱਧ ਸੰਘਰਸ਼ ਕੀਤਾ ਅਤੇ ਭਾਰਤ ਵਾਪਸ ਆ ਕੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਨੇ ਅਸਹਿਯੋਗ ਅੰਦੋਲਨ, ਨਮਕ ਸੱਤਿਆਗ੍ਰਹਿ ਅਤੇ ਭਾਰਤ ਛੱਡੋ ਅੰਦੋਲਨ ਵਰਗੇ ਅੰਦੋਲਨਾਂ ਰਾਹੀਂ ਦੇਸ਼ ਵਾਸੀਆਂ ਨੂੰ ਸੰਗਠਿਤ ਕੀਤਾ। ਡਾਇਰੈਕਟਰ ਸੁਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਫਲਤਾ ਪ੍ਰਾਪਤ ਕਰਨ ਦੀ ਦੌੜ ਵਿਚ ਸਾਨੂੰ ਆਪਣੇ ਨੈਤਿਕ ਮੁੱਲਾਂ ਅਤੇ ਮਨੁੱਖੀ ਸੰਵੇਦਨਾਵਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਸਕੂਲ ਦੇ ਡੀਨ ਮਲਕੀਤ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ ਸਮਾਜ ਵਿਚ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਸਾਨੂੰ ਜਾਤੀ, ਰੰਗ, ਨਸਲ, ਊਚ-ਨੀਚ ਅਤੇ ਛੋਟੇ-ਵੱਡੇ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਹਰ ਵਿਅਕਤੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਹੇਮ ਪ੍ਰਭਾ ਸੂਦ ਨੇ ਕਿਹਾ ਕਿ ਗਾਂਧੀ ਜੀ ਦੇ ਵਿਚਾਰਾਂ ਨੇ ਭਾਰਤ ਦੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਉਨ੍ਹਾਂ ਦੇ ਅਹਿੰਸਾਵਾਦੀ ਵਿਚਾਰਾਂ ਦਾ ਪ੍ਰਭਾਵ ਵਿਸ਼ਵ ਦੇ ਕਈ ਅੰਦੋਲਨਾਂ ‘ਤੇ ਪਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਰਸੀ ਤੇ ਯੱਗ ਸਮਾਗਮ ਸਬੰਧੀ ਸ੍ਰੀ ਅਖੰਡ ਪਾਠਾਂ ਦੇ ਭੋਗ ਕੱਲ੍ਹ ਅਗਲੀ ਖ਼ਬਰ ਜਗਤਾਰ ਸਿੰਘ ਰਾਮਾ ਅਤੇ ਮਨਪ੍ਰੀਤ ਮਨੀ ਬਸਪਾ ਯੂਥ ਵਿੰਗ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ
Ad Position 24