ਜੀ. ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਯੂ. ਕੇ. ਦਾ ਵਿਜ਼ਟਰ ਵੀਜ਼ਾ
ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਜੀ. ਐਜੂਕੇਸ਼ਨ ਧਰਮਕੋਟ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ।
ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਜੀ. ਐਜੂਕੇਸ਼ਨ ਧਰਮਕੋਟ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਜਸਵਿੰਦਰ ਕੌਰ ਵਾਸੀ ਧਰਮਕੋਟ ਦਾ ਯੂ. ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ, ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ਾ ਸਿਰਫ 8 ਦਿਨਾਂ ਵਿਚ ਆਇਆ| ਉਨ੍ਹਾਂ ਨੇ ਜਸਵਿੰਦਰ ਕੌਰ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ| ਇਸ ਮੌਕੇ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ ਹਾਜ਼ਰ ਸੀ।