03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੋਲਡ ਮੈਡਲ ਜਿੱਤ ਏਕਮਦੀਪ ਕੌਰ ਨੇ ਫਤਿਹਗੜ੍ਹ ਪੰਜਤੂਰ ਦਾ ਨਾਂਅ ਕੀਤਾ ਰੌਸ਼ਨ-ਭਾਈ ਸਰਵਣ ਸਿੰਘ

ਫਤਿਹਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਕਸਬਾ ਫਤਿਹਗੜ੍ਹ ਪੰਜਤੂਰ ਦੀ ਹੋਣਹਾਰ ਧੀ ਏਕਮਦੀਪ ਕੌਰ ਗਿੱਲ ਨੇ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਆਪਣੇ ਮਾਪਿਆਂ, ਕਸਬੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਦੇ ਅੰਡਰ-17 ਵਰਗ ਦੇ 45 ਕਿੱਲੋਗਰਾਮ ਭਾਰ ਵਰਗ ਵਿਚ ਏਕਮਦੀਪ ਕੌਰ ਨੇ ਫਾਈਨਲ ਮੁਕਾਬਲੇ ਵਿਚ ਜਿੱਤ ਦਰਜ ਕਰਦਿਆਂ ਜ਼ਿਲ੍ਹਾ ਮੋਗਾ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਂਅ ਕੀਤਾ।

Ad Position 21
No active advertisement
ਕੈਂਪ ਦੌਰਾਨ ਖੂਨ ਦਾਨ ਕਰਦੇ ਹੋਏ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਿਆ ਦੇ ਸਟਾਫ ਮੈਂਬਰ। ਤਸਵੀਰ: ਅਸ਼ੋਕ ਬਾਂਸਲ 03-10-2026
ਫਤਿਹਗੜ੍ਹ ਪੰਜਤੂਰ, 2 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਕਸਬਾ ਫਤਿਹਗੜ੍ਹ ਪੰਜਤੂਰ ਦੀ ਹੋਣਹਾਰ ਧੀ ਏਕਮਦੀਪ ਕੌਰ ਗਿੱਲ ਨੇ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਆਪਣੇ ਮਾਪਿਆਂ, ਕਸਬੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਦੇ ਅੰਡਰ-17 ਵਰਗ ਦੇ 45 ਕਿੱਲੋਗਰਾਮ ਭਾਰ ਵਰਗ ਵਿਚ ਏਕਮਦੀਪ ਕੌਰ ਨੇ ਫਾਈਨਲ ਮੁਕਾਬਲੇ ਵਿਚ ਜਿੱਤ ਦਰਜ ਕਰਦਿਆਂ ਜ਼ਿਲ੍ਹਾ ਮੋਗਾ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਂਅ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਉਸ ਨੇ ਸੂਬਾ ਪੱਧਰੀ ਮੁਕਾਬਲਿਆਂ ਲਈ ਵੀ ਕੁਆਲੀਫਾਈ ਕਰ ਲਿਆ ਹੈ। ਸਮਾਜ ਸੇਵੀ ਰਵਿੰਦਰਜੀਤ ਗਿੱਲ ਦੀ ਬੇਟੀ ਦੀ ਇਸ ਮਾਣਮੱਤ ੀ ਪ੍ਰਾਪਤੀ ’ਤੇ ਗਿੱਲ ਪਰਿਵਾਰ ਸਭ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਇਆ ਜਿੱਥੇ ਗੁਰੂ ਘਰ ਦੇ ਸੇਵਾਦਾਰ ਭਾਈ ਸਰਵਣ ਸਿੰਘ ਸਰਪੰਚ ਚੋਟੀਆਂ ਵਲੋਂ ਬੇਟੀ ਨੂੰ ਸਿਰੋਪਾ ਭੇਟ ਕਰਦੇ ਵਧਾਈ ਦਿੰਦਿਆਂ ਕਿਹਾ ਕਿ ਏਕਮਦੀਪ ਕੌਰ ਦੀ ਜਿੱਤ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਕੁਲਦੀਪ ਗਰੋਵਰ, ਕਿਸਾਨ ਆਗੂ ਸ਼ਵਿੰਦਰ ਬਿੱਟਾ, ਦੀਦਾਰ ਸਿੰਘ ਢੋਲਣੀਆਂ, ਸੰਸਥਾਵਾਂ ਦੇ ਸੰਚਾਲਕ ਜਤਿੰਦਰ ਪੰਜਤੂਰੀ, ਕੋਚ ਸੁਖਪ੍ਰੀਤ ਸਿੰਘ, ਪਰਮਜੀਤ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਮਾਣੂੰਕੇ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ’ਤੇ ਵਿਸ਼ੇਸ਼ ਸਨਮਾਨ ਸਾਬਕਾ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ... ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਮਹਾਤਮਾ ਗਾਂਧੀ ਜੈਅੰਤੀ ਮੌਕੇ ਦਾਂਡੀ ਮਾਰਚ ਦਾ ਮੰਚਨ
Ad Position 24