ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ, ਧਰਮਕੋਟ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਲੋਂ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦਾ 119ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ੇਸ਼ ਦਿਹਾੜਾ ਮਨਾਇਆ ਗਿਆ।
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਲੋਂ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦਾ 119ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇਕ ਵਿਸ਼ੇਸ਼ ਦਿਹਾੜਾ ਮਨਾਇਆ ਗਿਆ। ਇਹ ਪ੍ਰੋਗਰਾਮ ਐਨ.ਐਸ.ਐਸ. ਵਲੰਟੀਅਰ ਵਲੋਂ ਪ੍ਰਿੰਸੀਪਲ ਇੰਚਾਰਜ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਐਨ.ਐਸ.ਐਸ. ਅਤੇ ਲੀਗਲ ਏਡ ਵਲੰਟੀਅਰ ਨੇ ਸਰਗਰਮ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾ, ਦੇਸ਼ ਭਗਤੀ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਤੋਂ ਜਾਣੂੰ ਕਰਵਾਉਣਾ ਸੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਨਿਡਰ ਜੀਵਨ, ਦੇਸ਼ ਪ੍ਰਤੀ ਸਮਰਪਣ, ਕੁਰਬਾਨੀ ਅਤੇ ਨੌਜਵਾਨਾ ਲਈ ਉਣਨਾ ਦੇ ਵਿਚਾਰਾਂ ਨੂੰ ਉਜਾਗਰ ਕੀਤਾ। ਇਸ ਮੌਕੇ ਮੈਡਮ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ।