02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਟੀ.ਐਲ.ਐਫ. ਸਕੂਲ ’ਚ ਬੱਚਿਆਂ ਨੇ ਜਾਣਿਆ ਆਪਣੇ ਆਲੇ-ਦੁਆਲੇ ਦਾ ਮਹੱਤਵ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਆਓ ਆਪਣੇ ਆਲੇ-ਦੁਆਲੇ ਨੂੰ ਜਾਣੀਏ’ ਵਿਸ਼ੇ ‘ਤੇ ਦਿਲਚਸਪ ਅਤੇ ਗਿਆਨ ਵਰਧਕ ਗਤੀਵਿਧੀ ਕਰਵਾਈ ਗਈ। ਗਤੀਵਿਧੀ ਦੌਰਾਨ ਸਕੂਲ ਕੈਂਪਸ ਬੱਚਿਆਂ ਲਈ ਅਨਵੇਸ਼ਣ, ਨਿਰੀਖਣ ਅਤੇ ਤਜਰਬੇ ਰਾਹੀਂ ਸਿੱਖਣ ਦੇ ਜੀਵੰਤ ਕੇਂਦਰ ਵਿਚ ਤਬਦੀਲ ਹੋ ਗਿਆ। ਵਿਦਿਆਰਥੀਆਂ ਨੇ ਕਲਾਸ ਰੂਮ ਦੀਆਂ ਸੀਮਾਵਾਂ ਤੋਂ ਬਾਹਰ ਨਿਕਲ ਕੇ ਆਪਣੇ ਆਲੇ-ਦੁਆਲੇ ਦੇ ਕੁਦਰਤੀ ਅਤੇ ਮਨੁੱਖੀ ਵਾਤਾਵਰਨ ਨੂੰ ਨੇੜਿਉਂ ਦੇਖਿਆ ਅਤੇ ਵੱਖ-ਵੱਖ ਵਸਤੂਆਂ, ਪੌਦਿਆਂ, ਸਥਾਨਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੇ ਆਪਣੇ ਆਲੇ-ਦੁਆਲੇ ਦਿਖਾਈ ਦੇਣ ਵਾਲੀਆਂ ਚੀਜ਼ਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ, ਉਨ੍ਹਾਂ ਬਾਰੇ ਸਵਾਲ ਪੁੱਛੇ ਅਤੇ ਆਪਣੇ ਤਜਰਬੇ ਤੇ ਵਿਚਾਰ ਸਾਥੀਆਂ ਨਾਲ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਵਿਚ ਸਵਾਲ ਪੁੱਛਣ, ਨਿਰੀਖਣ ਕਰਨ, ਸੰਵਾਦ ਕਰਨ ਅਤੇ ਮਿਲ-ਜੁਲ ਕੇ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਬੱਚਿਆਂ ਦੀ ਕੁਦਰਤੀ ਜਿਗਿਆਸਾ ਨੂੰ ਸਹੀ ਦਿਸ਼ਾ ਦੇਣਾ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਵਿਚ ਸਿੱਖਣ ਦੀ ਰੁਚੀ ਅਤੇ ਆਤਮਵਿਸ਼ਵਾਸ ਦੋਵੇਂ ਵਧਦੇ ਹਨ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਤਜਰਬੇ ‘ਤੇ ਆਧਾਰਿਤ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰਿੰਸੀਪਲ ਸ੍ਰੀਮਤੀ ਨੀਤੂ ਡਾਂਡੀ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਬੱਚੇ ਆਪਣੇ ਆਲੇ-ਦੁਆਲੇ ਨੂੰ ਸਿਰਫ਼ ਦੇਖਦੇ ਨਹੀਂ, ਸਗੋਂ ਉਸ ਨੂੰ ਸਮਝਣ, ਖੋਜਣ ਅਤੇ ਸੰਭਾਲਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸਲ ਸਿੱਖਿਆ ਦੀ ਸ਼ੁਰੂਆਤ ਹੁੰਦੀ ਹੈ। ਗਤੀਵਿਧੀ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਵੀ ਦਿੱਤਾ ਕਿ ਸਿੱਖਣਾ ਸਿਰਫ਼ ਕਿਤਾਬਾਂ ਤੱਕ ਸੀਮਤ ਨਹੀਂ, ਸਗੋਂ ਸਾਡੇ ਆਲੇ-ਦੁਆਲੇ ਦੀ ਹਰ ਵਸਤੂ, ਹਰ ਸਥਾਨ ਅਤੇ ਹਰ ਤਜਰਬੇ ਵਿਚ ਗਿਆਨ ਦਾ ਇਕ ਨਵਾਂ ਸੰਸਾਰ ਛੁਪਿਆ ਹੋਇ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਸਾਹਿਤ ਅਕਾਦਮੀ ਵਲੋਂ ਦੋ ਪੁਸਤਕਾਂ ‘ਗਾਹੇ ਬਗਾਹੇ ਕਦੇ ਕਦਾਈਂ’ ਤੇ ‘ਰਾਵੀ ਮੇਰੇ ਆਰ-ਪਾਰ’ ਪੁਸਤਕਾਂ ਲੋਕ ਅਰਪਣ ਅਗਲੀ ਖ਼ਬਰ ਅਜੀਤਵਾਲ ਕਾਲਜ ਵਿਚ ਖੂਨਦਾਨ ਅਤੇ ਬਜ਼ੁਰਗ ਸਨਮਾਨ ਸਮਾਗਮ
Ad Position 24