ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਹਾਈ ਕਮਾਂਡ ਨੇ ਵਧੀਆ ਫੈਸਲਾ ਲਿਆ-ਸਾਬਕਾ ਵਿਧਾਇਕ ਲੋਹਗੜ੍ਹ
ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਕੋਟ ਈਸੇ ਖਾਂ, 3 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਸੀਨੀਅਰ ਕਾਂਗਰਸੀ ਆਗੂ ਵਿਧਾਇਕ ਪ੍ਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਧਰਮਕੋਟ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਹਲਕੇ ਦੇ ਸਮੁੱਚੇ ਕਾਂਗਰਸੀ ਆਗੂਆਂ, ਵਰਕਰਾਂ ਵਲੋਂ ਵੱਡੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਇਸ ਖੁਸ਼ੀ ਵਿਚ ਲੱਡੂ ਵੰਡ ਕੇ ਸਾਥੀਆਂ ਤੇ ਵਰਕਰਾਂ ਨਾਲ ਖੁਸ਼ੀ ਸਾਂਝੀ ਕੀਤੀ ਗਈ।
ਕੋਟ ਈਸੇ ਖਾਂ, 3 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਸੀਨੀਅਰ ਕਾਂਗਰਸੀ ਆਗੂ ਵਿਧਾਇਕ ਪ੍ਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਧਰਮਕੋਟ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਹਲਕੇ ਦੇ ਸਮੁੱਚੇ ਕਾਂਗਰਸੀ ਆਗੂਆਂ, ਵਰਕਰਾਂ ਵਲੋਂ ਵੱਡੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਇਸ ਖੁਸ਼ੀ ਵਿਚ ਲੱਡੂ ਵੰਡ ਕੇ ਸਾਥੀਆਂ ਤੇ ਵਰਕਰਾਂ ਨਾਲ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨਿਰਪੱਖ ਤੇ ਲੋਕ ਪੱਖੀ ਨੀਤੀਆਂ ਨੂੰ ਪਸੰਦ ਕਰਦੇ ਹਨ ਤੇ ਇਸ ਵਾਰ ਸੂਬੇ ਵਿਚ ਕਾਂਗਰਸ ਪਾਰਟੀ ਵੱਲ ਲੋਕਾਂ ਦਾ ਵੱਡਾ ਝੁਕਾਅ ਹੈ। ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਾਕਾ ਲੋਹਗੜ੍ਹ ਨੇ ਕਿਹਾ ਕਿ ਪ੍ਰਗਟ ਸਿੰਘ ਪੰਜਾਬ ਪ੍ਰਤੀ ਵਧੀਆ ਸੋਚ ਰੱਖਦੇ ਹਨ, ਨੂੰ ਕਾਂਗਰਸ ਹਾਈਕਮਾਂਡ ਨੇ ਸੂਬਾ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਨਬਜ਼ ਨੂੰ ਪਛਾਣਦਿਆਂ ਵਧੀਆ ਫੈਸਲਾ ਲਿਆ ਹੈ| ਇਸ ਮੌਕੇ ਕਾਂਗਰਸੀ ਆਗੂ ਸੋਹਣ ਸਿੰਘ ਖੇਲਾ, ਗੁਰਮੁਖ ਸਿੰਘ ਘਲੋਟੀ, ਸੀਨੀਅਰ ਆਗੂ ਬਲਰਾਮ ਸ਼ਰਮਾ ਬੱਬੀ, ਸ਼ਹਿਰੀ ਪ੍ਰਧਾਨ ਗੋਪਾਲ ਗਰਗ, ਕੁਲਦੀਪ ਸਿੰਘ ਰਾਜਪੂਤ ਸਾਬਕਾ ਪ੍ਰਧਾਨ, ਲਛਮਣ ਦਾਸ ਚੁੰਬਰ, ਲਾਡੀ ਪੁਰੀ ਆਦਿ ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਦੇ ਪਾਰਟੀ ਪ੍ਰਧਾਨ ਨਿਯੁਕਤ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਨਿਯੁਕਤੀ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਨ ਵਾਲਿਆਂ ਵਿਚ ਅਵਤਾਰ ਸਿੰਘ ਪੀ.ਏ. ਲੋਹਗੜ੍ਹ, ਰਾਜਵਿੰਦਰ ਸਿੰਘ ਕੜਾਹੇਵਾਲਾ, ਬਲਾਕ ਪ੍ਰਧਾਨ ਸ਼ਿਵਾਜ ਸਿੰਘ ਭੋਲਾ, ਦਵਿੰਦਰ ਸਿੰਘ ਬਿੰਦਰ ਸਾਬਕਾ ਸਰਪੰਚ ਘਲੋਟੀ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਬਲਖੰਡੀ, ਆੜ੍ਹਤੀ ਗੁਰਭੇਜ ਸਿੰਘ ਕਾਦਰਵਾਲਾ, ਰਾਜ ਕਾਦਰਵਾਲਾ ਸਾਬਕਾ ਸੰਮਤੀ ਮੈਂਬਰ, ਅਰਸ਼ਜੋਤ ਸਿੰਘ ਸੇਖੋਂ ਗਗੜਾ, ਹਰਜੀਤ ਸਿੰਘ ਟੋਨਾ ਲੌਂਗੀਵਿੰਡ ਪ੍ਰਧਾਨ ਯੂਥ ਵਿੰਗ, ਮਹਿੰਦਰ ਸਿੰਘ ਰਾਜਪੂਤ, ਭਾਊ ਲਖਵੀਰ ਸਿੰਘ ਲੱਖਾ, ਕੁਲਦੀਪ ਸਿੰਘ ਮੱਲ੍ਹੀ, ਸਾਹਿਬ ਸਿੰਘ ਜਾਨੀਆ ਸ਼ਾਮਲ ਹਨ।