ਤੀਰਥ ਯਾਤਰਾ ਵਾਲੀ ਪੰਜਵੀਂ ਬੱਸ ਕੀਤੀ ਰਵਾਨਾ
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸੇਖਾ ਕਲਾਂ ਤੋਂ ਪੰਜਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਵਲੋਂ ਰਵਾਨਾ ਕੀਤਾ ਗਿਆ।
ਠੱਠੀ ਭਾਈ, 3 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸੇਖਾ ਕਲਾਂ ਤੋਂ ਪੰਜਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸੋਹੀ ਸਰਪੰਚ ਸੇਖਾ ਕਲਾਂ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੇਖਾ ਕਲਾਂ ਤੋਂ ਇਸ ਯੋਜਨਾ ਤਹਿਤ ਇਹ ਪੰਜਵੀਂ ਬੱਸ ਰਵਾਨਾ ਕੀਤੀ ਗਈ ਹੈ ਅਤੇ ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।