ਕਰੀਅਰ ਜੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਆਈਲਟਸ ’ਚੋਂ 7.0 ਬੈਂਡ
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4. 9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ।
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ। ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡੀਊਲ ਨੂੰ ਨਵੀਆਂ ਟਿਪਸ ਅਤੇ ਟਰਿਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੇ ਆਫਲਾਈਨ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ‘ਚੋ 7.0, ਲਿਸਨਿੰਗ ‘ਚੋ 7.5, ਸਪੀਕਿੰਗ ‘ਚੋਂ 6.0, ਰਾਈਟਿੰਗ ‘ਚੋਂ 6.5 ਅਤੇ ਓਵਰਆਲ 7.0 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ਤੇ ਸੰਸਥਾ ਦੇ ਐਮ. ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।