05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਕਵਿਤਾਵਾਂ ਭੇਜਣ ਵਾਲੇ ਵਿਦਿਆਰਥੀਆਂ ਦੇ ਮਾਪੇ ਸਨਮਾਨਿਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਲਿਖੀਆਂ ਗਈਆਂ ਕਵਿਤਾਵਾਂ ਅਤੇ ਹੋਰ ਸਾਹਿਤਕ ਰਚਨਾਵਾਂ ਨੂੰ ਸਨਮਾਨਿਤ ਕਰਦਿਆਂ ਸਕੂਲ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 05-10-2026
ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਵਿਸ਼ਵ ਪੰਜਾਬੀ ਦਿਵਸ ਮੌਕੇ ਪੰਜਾਬੀ ਭਾਸ਼ਾ ਅਤੇ ਸਾਹਿਤ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਲਿਖੀਆਂ ਗਈਆਂ ਕਵਿਤਾਵਾਂ ਅਤੇ ਹੋਰ ਸਾਹਿਤਕ ਰਚਨਾਵਾਂ ਨੂੰ ਸਨਮਾਨਿਤ ਕਰਦਿਆਂ ਸਕੂਲ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦਾ ਉਦੇਸ਼ ਮਾਪਿਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੁੜਾਅ ਨੂੰ ਹੋਰ ਗੂੜ੍ਹਾ ਕਰਨਾ ਸੀ। ਮਾਪਿਆਂ ਵਲੋਂ ਪੇਸ਼ ਕੀਤੀਆਂ ਰਚਨਾਵਾਂ ਵਿਚ ਪੰਜਾਬੀ ਵਿਰਸੇ, ਸਭਿਆਚਾਰ, ਭਾਸ਼ਾ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਨੂੰ ਸੁੰਦਰ ਢੰਗ ਨਾਲ ਪ੍ਰਗਟਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਮਾਪਿਆਂ ਨੂੰ ਆਪਣੀ ਰਚਨਾਤਮਿਕ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਮੰਚ ਪ੍ਰਦਾਨ ਕਰਦੇ ਹਨ ਅਤੇ ਬੱਚਿਆਂ ਵਿਚ ਵੀ ਆਪਣੀ ਮਾਂ-ਬੋਲੀ ਪ੍ਰਤੀ ਮਾਣ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਵਲੋਂ ਸਾਰੇ ਰਚਨਾਕਾਰ ਮਾਪਿਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰ ਪੂਰੀ ਮਿਹਨਤ ਨਾਲ ਜੁਟ ਜਾਣ -ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਗਲੀ ਖ਼ਬਰ ਵਿਧਾਇਕ ਮਨਜੀਤ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਦਾ ਅੰਗੀਠਾ ਸੰਭਾਲਿਆ
Ad Position 24