05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਕਾਰੀ ਹਾਈ ਸਕੂਲ ਜੈਮਲ ਵਾਲਾ ਨੂੰ ਮਿਲੇ ਤਿੰਨ ਨਵੇਂ ਅਧਿਆਪਕ

ਨੱਥੂਵਾਲਾ ਗਰਬੀ, 4 ਅਕਤੂਬਰ (ਨਵਦੀਪ ਸਿੰਘ)-ਸਰਕਾਰੀ ਹਾਈ ਸਕੂਲ ਜੈਮਲ ਵਾਲਾ ਵਿਖੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਪੁੱਟਿਆ ਗਿਆ ਹੈ। ਸਕੂਲ ਵਿਚ ਤਿੰਨ ਨਵੇਂ ਅਧਿਆਪਕਾਂ ਦੀ ਨਿਯੁਕਤੀ ਹੋਣ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ ਉੱਥੇ ਹੀ ਸਕੂਲ ਦੇ ਅਧਿਆਪਨ ਕਾਰਜਾਂ ਨੂੰ ਵੀ ਨਵੀਂ ਮਜ਼ਬੂਤੀ ਮਿਲੇਗੀ।

Ad Position 21
No active advertisement
ਪਿੰਡ ਗੱਜਣਵਾਲਾ ਵਿਖੇ ਜਥੇਦਾਰ ਤੀਰਥ ਸਿੰਘ ਮਾਹਲਾ ਸੂਬੇਦਾਰ ਗੁਰਦੀਪ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ| ਤਸਵੀਰ : ਗੁਰਮੀਤ ਸਿੰਘ ਮਾਣੂੰਕੇ 05-10-2026
ਨੱਥੂਵਾਲਾ ਗਰਬੀ, 4 ਅਕਤੂਬਰ (ਨਵਦੀਪ ਸਿੰਘ)-ਸਰਕਾਰੀ ਹਾਈ ਸਕੂਲ ਜੈਮਲ ਵਾਲਾ ਵਿਖੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਪੁੱਟਿਆ ਗਿਆ ਹੈ। ਸਕੂਲ ਵਿਚ ਤਿੰਨ ਨਵੇਂ ਅਧਿਆਪਕਾਂ ਦੀ ਨਿਯੁਕਤੀ ਹੋਣ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ ਉੱਥੇ ਹੀ ਸਕੂਲ ਦੇ ਅਧਿਆਪਨ ਕਾਰਜਾਂ ਨੂੰ ਵੀ ਨਵੀਂ ਮਜ਼ਬੂਤੀ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁੱਖ ਅਧਿਆਪਕ ਜਸਕਰਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਕੂਲ ਵਿਖੇ ਸਰਬਜੀਤ ਕੌਰ ਪੰਜਾਬੀ ਅਧਿਆਪਕਾ, ਸਵੀਟੀ ਸੇਠੀ ਹਿੰਦੀ ਅਧਿਆਪਕਾ ਅਤੇ ਜਸਪ੍ਰੀਤ ਕੌਰ ਗਣਿਤ ਅਧਿਆਪਕਾ ਨੇ ਆਪਣਾ ਚਾਰਜ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੌਲੀ-ਹੌਲੀ ਪੂਰੀ ਹੋ ਰਹੀ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਕਰਵਾਉਣ ਵਿਚ ਹੋਰ ਸਹੂਲਤ ਮਿਲੇਗੀ। ਇਸ ਮੌਕੇ ਮੁੱਖ ਅਧਿਆਪਕ ਜਸਕਰਨ ਸਿੰਘ ਅਤੇ ਸਮੂਹ ਸਕੂਲ ਸਟਾਫ ਵਲੋਂ ਨਵੇਂ ਆਏ ਅਧਿਆਪਕਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਕਾਦੀਆਂ ਜ਼ਿਲ੍ਹਾ ਮੋਗਾ ਨੇ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ-ਬਲਜਿੰਦਰ ਸਿੰਘ ਸੰਧੂ
Ad Position 24