ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ’ਤੇ ਅਜੈਪਾਲ ਸਿੰਘ ਸੰਧੂ ਤੇ ਸ਼ਾਹਬਾਜ ਸਿੰਘ ਸੰਧੂ ਨੇ ਮੁਬਾਰਕਾਬਾਦ ਦਿੱਤੀ
ਕੋਟਕਪੂਰਾ, 4 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪ੍ਰਧਾਨ ਦੀ ਜ਼ਿੰਮੇਵਾਰੀਆਂ ਮਿਲਣ ’ਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਪੁੱਤਰ ਸ਼ਾਹਬਾਜ ਸਿੰਘ ਸੰਧੂ ਨੇ ਨਵੀਂ ਲੀਡਰਸ਼ਿਪ ਨੂੰ ਪੁਰਜ਼ੋਰ ਮੁਬਾਰਕਾਂ ਦਿੰਦੇ ਹੋਏ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਸੰਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਗਟ ਸਿੰਘ ਇਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਆਗੂ ਹਨ ।
ਹ
ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਅਤੇ ਸ਼ਾਹਬਾਜ ਸਿੰਘ ਸੰਧੂ
05-10-2026
ਕੋਟਕਪੂਰਾ, 4 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪ੍ਰਧਾਨ ਦੀ ਜ਼ਿੰਮੇਵਾਰੀਆਂ ਮਿਲਣ ’ਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਪੁੱਤਰ ਸ਼ਾਹਬਾਜ ਸਿੰਘ ਸੰਧੂ ਨੇ ਨਵੀਂ ਲੀਡਰਸ਼ਿਪ ਨੂੰ ਪੁਰਜ਼ੋਰ ਮੁਬਾਰਕਾਂ ਦਿੰਦੇ ਹੋਏ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਸੰਧੂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਗਟ ਸਿੰਘ ਇਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਆਗੂ ਹਨ । ਉਨ੍ਹਾਂ ਵਲੋਂ ਖੇਡਾਂ ਅਤੇ ਰਾਜਨੀਤੀ ਦੇ ਖੇਤਰ ਵਿਚ ਦਿੱਤੀਆਂ ਸੇਵਾਵਾਂ ਬੇਮਿਸਾਲ ਹਨ। ਅਜੈਪਾਲ ਸਿੰਘ ਸੰਧੂ ਅਤੇ ਸ਼ਾਹਬਾਜ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਅੰਦਰ ਇਕ ਨਵੀਂ ਊਰਜਾ ਦਾ ਸੰਚਾਰ ਹੋਵੇਗਾ ਅਤੇ ਪਾਰਟੀ ਨਵੀਆਂ ਬੁਲੰਦੀਆਂ ’ਤੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਮਿਲੀ ਇਹ ਵੱਡੀ ਜ਼ਿੰਮੇਵਾਰੀ ਸੂਬੇ ਵਿਚ ਪਾਰਟੀ ਵਰਕਰਾਂ ਦਾ ਮਨੋਬਲ ਵਧਾਏਗੀ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਚੁੱਕੇਗੀ ਅਤੇ ਸੰਗਠਨ ਨੂੰ ਪਿੰਡ-ਪਿੰਡ ਤੇ ਢਾਣੀ-ਢਾਣੀ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿਂ ਅੱਜ ਪੰਜਾਬ ਨੂੰ ਇਕ ਤਜਰਬੇਕਾਰ ਅਤੇ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੇ ਭਲਾਈ ਕਾਰਜਾਂ ਅਤੇ ਲੋਕਾਂ ਦੇ ਮੁੱਦਿਆਂ ’ਤੇ ਡਟ ਕੇ ਪਹਿਰਾ ਦੇ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਆਪਣੇ ਸੁਚੱਜੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਤਜਰਬੇ ਦੀ ਬਦੌਲਤ ਪਾਰਟੀ ਵਿਚ ਇੱਕਜੁੱਟਤਾ ਕਾਇਮ ਰੱਖਦਿਆਂ ਪੰਜਾਬ ਕਾਂਗਰਸ ਨੂੰ ਇਕ ਨਵੀਂ ਦਿਸ਼ਾ ਦੇਣਗੇ। ਇਸ ਮੌਕੇ ਹਲਕਾ ਕੋਟਕਪੂਰਾ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਅਜੈਪਾਲ ਸਿੰਘ ਸੰਧੂ ਅਤੇ ਸ਼ਾਹਬਾਜ ਸਿੰਘ ਸੰਧੂ ਦੀ ਇਸ ਪੂਰਨ ਹਮਾਇਤ ਨਾਲ ਇਲਾਕੇ ਦੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ।