04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਘਰ ਵਾਪਸੀ ਕਰਨ ’ਤੇ ਸਨਮਾਨ

ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਇਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿਚ ਸਹਿਯੋਗ ਦਿੰਦਿਆਂ ਕਰਿਆਨੇ ਦਾ ਸਾਮਾਨ ਭੇਟ ਕੀਤਾ ਗਿਆ। ਇਸ ਸਬੰਧੀ ਅੱਜ ਕਲੱਬ ਦੇ ਮੈਂਬਰ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਪ੍ਰਤਾਪ ਰੋਡ ਸਥਿਤ ਬਿਗ ਬੈਨ ਹੋਟਲ ਵਿਖੇ ਇਕੱਠੇ ਹੋਏ, ਜਿੱਥੇ ਕਲੱਬ ਵਲੋਂ ਲੜਕੀ ਦੇ ਵਿਆਹ ਲਈ ਲੋੜੀਂਦਾ ਕਰਿਆਨੇ ਦਾ ਸਾਮਾਨ ਪਰਿਵਾਰਕ ਮੈਂਬਰ ਨੂੰ ਸੌਂਪਿਆ ਗਿਆ।

Ad Position 21
No active advertisement
ਰੋਟਰੀ ਕਲੱਬ ਮੋਗਾ ਰਾਇਲ ਵਲੋਂ ਲੜਕੀ ਦੇ ਵਿਆਹ ਲਈ ਰਾਸ਼ਨ ਭੇਟ 05-10-2026
ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵਲੋਂ ਇਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਿਚ ਸਹਿਯੋਗ ਦਿੰਦਿਆਂ ਕਰਿਆਨੇ ਦਾ ਸਾਮਾਨ ਭੇਟ ਕੀਤਾ ਗਿਆ। ਇਸ ਸਬੰਧੀ ਅੱਜ ਕਲੱਬ ਦੇ ਮੈਂਬਰ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਪ੍ਰਤਾਪ ਰੋਡ ਸਥਿਤ ਬਿਗ ਬੈਨ ਹੋਟਲ ਵਿਖੇ ਇਕੱਠੇ ਹੋਏ, ਜਿੱਥੇ ਕਲੱਬ ਵਲੋਂ ਲੜਕੀ ਦੇ ਵਿਆਹ ਲਈ ਲੋੜੀਂਦਾ ਕਰਿਆਨੇ ਦਾ ਸਾਮਾਨ ਪਰਿਵਾਰਕ ਮੈਂਬਰ ਨੂੰ ਸੌਂਪਿਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਮੋਲ ਸੂਦ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਪਰਿਵਾਰ ਦੀ ਖ਼ੁਸ਼ੀ ਵਿਚ ਸ਼ਾਮਲ ਹੋਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਸਹਿਯੋਗ ਦੇਣਾ ਬਹੁਤ ਹੀ ਨੇਕ ਕਾਰਜ ਹੈ। ਧੀ ਦਾ ਵਿਆਹ ਹਰ ਪਰਿਵਾਰ ਲਈ ਖ਼ੁਸ਼ੀ ਦਾ ਮੌਕਾ ਹੁੰਦਾ ਹੈ, ਪਰ ਆਰਥਿਕ ਤੰਗੀ ਕਾਰਨ ਕਈ ਪਰਿਵਾਰਾਂ ਨੂੰ ਇਸ ਮੌਕੇ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਸਮਾਜ ਦੇ ਸਮਰੱਥ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਕਰਨਾ ਅਤੇ ਸਮਾਜ ਵਿਚ ਸੇਵਾ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਕਲੱਬ ਦੇ ਸਕੱਤਰ ਰੁਪੇਸ਼ ਮਜੀਠੀਆ, ਖ਼ਜ਼ਾਨਚੀ ਰਵੀ ਸ਼ੰਕਰ ਬਾਂਸਲ, ਪ੍ਰੋਜੈਕਟ ਚੇਅਰਮੈਨ ਇੰਦਰਜੀਤ ਧੁੰਨਾ, ਪੁਰਸ਼ੋਤਮ ਸ਼ਰਮਾ, ਮਨੀਸ਼ ਸਿੰਗਲਾ, ਅਮਨ ਕਾਂਸਲ, ਪੁਨੀਤ ਗਰਗ , ਸਚਿਨ ਗੋਇਲ, ਸਮੀਰ ਬਾਂਸਲ,ਅਮਨ ਸਿੰਗਲਾ ਅਤੇ ਵਨੀਤ ਗਰਗ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੀ ਸੱਚੀ ਸਮਾਜ ਸੇਵਾ ਹੈ।
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਦੇ ਬੀ.ਕਾਮ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪ੍ਰੋਜੈਕਟ ‘ਪ੍ਰਗਤੀ’ ਤਹਿਤ ਕਾਹਨ ਸਿੰਘ ਵਾਲਾ ਦੇ 5 ਪਰਿਵਾਰਾਂ ਨੂੰ ਬੱਕਰੀ ਪਾਲਣ ਲਈ 25 ਬੱਕਰੀਆਂ ਪ੍ਰਦਾਨ
Ad Position 24