04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਕਾਲਜ ਦਾ ਨਾਂਅ ਰੁਸ਼ਨਾਇਆ

ਠੱਠੀ ਭਾਈ, 4 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਗੋਲਡ ਮੈਡਲ ਅਤੇ ਪੰਜ ਕਾਂਸੀ ਮੈਡਲ ਹਾਸਲ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ। ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 05-10-2026
ਠੱਠੀ ਭਾਈ, 4 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੀਆਂ ਵਿਦਿਆਰਥੀ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਗੋਲਡ ਮੈਡਲ ਅਤੇ ਪੰਜ ਕਾਂਸੀ ਮੈਡਲ ਹਾਸਲ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਲਜ ਨੂੰ ਮਾਣ ਹੈ ਕਾਲਜ ਦੀ ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੁਖਾਨੰਦ ਸੰਸਥਾਵਾਂ ਦਾ ਨਾਂਅ ਇਸ ਵਰ੍ਹੇ ਲਗਾਤਾਰ ਦੋ ਵਾਰ ਜ਼ਿਲ੍ਹਾ ਪੱਧਰ ’ਤੇ ਬੁਲੰਦ ਕੀਤਾ ਹੈ। ਬੀ. ਏ. ਭਾਗ ਤੀਜਾ ਦੀ ਸਿਮਰਨਜੀਤ ਕੌਰ ਨੇ ਕੁਸ਼ਤੀ ਅਤੇ ਟ੍ਰਿਪਲ ਜੰਪ ਵਿਚ ਗੋਲਡ ਮੈਡਲ ਹਾਸਲ ਕੀਤਾ। ਵਿਭਾਗ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਨੇ ਦੱਸਿਆ ਕਿ ਕਾਲਜ ਦੀ ਹੈਂਡਬਾਲ ਟੀਮ ਨੇ ਕਾਂਸ਼ੀ ਮੈਡਲ, ਟ੍ਰਿਪਲ ਜੰਪ ਵਿਚ ਕੰਚਨਪ੍ਰੀਤ ਕੌਰ ਨੇ ਕਾਂਸੀ ਮੈਡਲ, ਡਿਸਕਸ ਥੋ੍ਰਅ ਵਿਚ ਰਮਨਪ੍ਰੀਤ ਕੌਰ ਅਤੇ ਜੈਵਲਿਨ ਥੋ੍ਰਅ ਵਿਚ ਕੋਮਲਪ੍ਰੀਤ ਕੌਰ ਨੇ ਕਾਂਸੀ ਮੈਡਲ, 400 ਮੀਟਰ ਦੌੜ ਵਿਚ ਮਨਜੀਤ ਕੌਰ ਨੇ ਕਾਂਸੀ ਮੈਡਲ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਚਰਨਜੀਤ ਸਿੰਘ ਸਿੱਧੂ, ਦਿਆ ਸਿੰਘ, ਅਜਮੇਰ ਸਿੰਘ ਅਤੇ ਜੱਸਾ ਸਿੰਘ ਨੇ ਸਰੀਰਕ ਸਿੱਖਿਆ ਵਿਭਾਗ ਮੁਖੀ ਸਹਾਇਕ ਪ੍ਰੋਫੈਸਰ ਰਾਜਦੀਪ ਕੌਰ ਤੇ ਖਿਡਾਰਨਾਂ ਨੂੰ ਵਧਾਈ ਦਿੱਤੀ|
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਵਲੋਂ 7 ਨੂੰ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨ... ਅਗਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਸਮਾਧ ਭਾਈ, ਨੱਥੂਵਾਲਾ, ਮਾਹਲਾ ਕਲਾਂ
Ad Position 24