ਗਿੱਦੜਬਾਹਾ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੱਡੇ ਝੰਡੇ
ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜੀ)-ਪੰਜਾਬ ਸਰਕਾਰ ਵਲੋਂ ਖ਼ੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖ਼ੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਖਿਡਾਰੀ ਗੁਰਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਨੇ ਮੁੱਕੇਬਾਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜੀ)-ਪੰਜਾਬ ਸਰਕਾਰ ਵਲੋਂ ਖ਼ੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖ਼ੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਖਿਡਾਰੀ ਗੁਰਪ੍ਰੀਤ ਸਿੰਘ ਅਤੇ ਨਵਜੋਤ ਸਿੰਘ ਨੇ ਮੁੱਕੇਬਾਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-19 ਵਰਗ ਦੇ 55 ਕਿਲੋ ਭਾਰ ਵਰਗ ਵਿਚ ਗੁਰਪ੍ਰੀਤ ਸਿੰਘ ਅਤੇ 70 ਕਿਲੋ ਭਾਰ ਵਰਗ ਵਿਚ ਨਵਜੋਤ ਸਿੰਘ ਨੇ ਆਪਣੀ ਵਧੀਆ ਖੇਡ ਤਕਨੀਕ ਅਤੇ ਸਖ਼ਤ ਮਿਹਨਤ ਦੇ ਦਮ ’ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪਹੁੰਚਣ ’ਤੇ ਜੇਤੂ ਖ਼ਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਇੰਚਾਰਜ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਖੇਡ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ।