05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਵਧਾਈ ਦਿੱਤੀ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਿਹਾਲ ਸਿੰਘ ਵਾਲਾ ਦੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਨੂੰ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ‘ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਮੁਬਾਰਕਬਾਦ ਦਿੱਤੀ। ਆਗੂਆਂ ਨੇ ਕਿਹਾ ਕਿ ਦਵਿੰਦਰ ਸਿੰਘ ਤਖ਼ਤੂਪੁਰਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।

Ad Position 21
No active advertisement
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਬਰਿੰਦਰ ਕੁਮਾਰ ਮਧੇਕੇ, ਅੰਮ੍ਰਿਤਪਾਲ ਸਿੰਘ ਖ਼ਾਲਸਾ, ਦਵਿੰਦਰ ਸਿੰਘ ਤਖ਼ਤੂਪੁਰਾ। 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਿਹਾਲ ਸਿੰਘ ਵਾਲਾ ਦੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਨੂੰ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ‘ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ ਅਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਮੁਬਾਰਕਬਾਦ ਦਿੱਤੀ। ਆਗੂਆਂ ਨੇ ਕਿਹਾ ਕਿ ਦਵਿੰਦਰ ਸਿੰਘ ਤਖ਼ਤੂਪੁਰਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਮਿਲੀ ਇਹ ਜ਼ਿੰਮੇਵਾਰੀ ਸਮੁੱਚੇ ਹਲਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡੇਅਰੀ ਖੇਤਰ ਪੰਜਾਬ ਦੀ ਪੇਂਡੂ ਆਰਥਿਕਤਾ ਦਾ ਇਕ ਅਹਿਮ ਹਿੱਸਾ ਹੈ ਅਤੇ ਉਮੀਦ ਹੈ ਕਿ ਦਵਿੰਦਰ ਸਿੰਘ ਤਖ਼ਤੂਪੁਰਾ ਕਿਸਾਨਾਂ, ਪਸ਼ੂ ਪਾਲਕਾਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਵਿਧਾਇਕ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਿਹਨਤੀ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦੇਣਾ ਪਾਰਟੀ ਦੀ ਮਜ਼ਬੂਤ ਜਥੇਬੰਦਕ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਦਵਿੰਦਰ ਸਿੰਘ ਤਖ਼ਤੂਪੁਰਾ ਦੇ ਸੁਨਹਿਰੇ ਭਵਿੱਖ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ-ਮਿਹਨਤੀ ਅਧਿਆਪਕਾਂ ਦਾ ਕੀਤਾ ਸਨਮ... ਅਗਲੀ ਖ਼ਬਰ ਮੁਸਲਿਮ ਫਰੰਟ ਪੰਜਾਬ ਇਕਾਈ ਜ਼ਿਲ੍ਹਾ ਮੋਗਾ ਦੀ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ
Ad Position 24