06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਅਨਾਜ ਮੰਡੀ ਬੱਧਨੀ ਕਲਾਂ ’ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਅਨਾਜ ਮੰਡੀ ਬੱਧਨੀ ਕਲਾਂ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਐਸ. ਡੀ.

Ad Position 21
No active advertisement
ਅਨਾਜ ਮੰਡੀ ਬੱਧਨੀ ਕਲਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਐਸ.ਡੀ.ਐਮ. ਗਗਨਦੀਪ ਸਿੰਘ, ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਸਕੱਤਰ ਜਸਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ ਦੀਸ਼ਾ ਅਤੇ ਹੋਰ| ਤਸਵੀਰ : ਸੰਜੀਵ ਕੋਛੜ 06-10-2026

ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਅਨਾਜ ਮੰਡੀ ਬੱਧਨੀ ਕਲਾਂ ਵਿਚ ਹਲਕਾ ਨਿਹਾਲ ਸਿੰਘ ਵਾਲਾ ਦੇ ਐਸ.ਡੀ.ਐਮ. ਗਗਨਦੀਪ ਸਿੰਘ ਵਲੋਂ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ| ਇਸ ਸਮੇਂ ਸਕੱਤਰ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ’ਚੋਂ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ| ਇਸ ਸਮੇਂ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ| ਉਨ੍ਹਾਂ ਦੱਸਿਆ ਕਿ ਬੱਧਨੀ ਕਲਾਂ ਦੀ ਅਨਾਜ ਮੰਡੀ ਵਿਚ ਪੰਜਾਬ ਸਰਕਾਰ ਦੀਆਂ ਤਿੰਨ ਖਰੀਦ ਏਜੰਸੀਆਂ ਪਨਸਪ, ਵੇਅਰ ਹਾਊਸ ਅਤੇ ਪਨਗ੍ਰੇਨ ਵਲੋਂ ਖਰੀਦ ਕੀਤੀ ਜਾਣੀ ਹੈ| ਸ਼ੁਰੂ ਕੀਤੀ ਗਈ ਖਰੀਦ ਮੌਕੇ ਪਨਗ੍ਰੇਨ ਏਜੰਸੀ ਦੇ ਖਰੀਦ ਅਧਿਕਾਰੀ ਵਿਨੈ ਸਿੰਗਲਾ ਵਲੋਂ ਨਮੀ ਦੀ ਮਾਤਰਾ ਜਾਚਦਿਆਂ ਜੇ.ਐਸ. ਧਾਲੀਵਾਲ ਟਰੇਡਿੰਗ ਕੰਪਨੀ (ਜਗਤਾਰ ਸਿੰਘ) ਦੀ ਆੜ੍ਹਤ ਦੀ ਦੁਕਾਨ ਤੋਂ ਜ਼ਿਮੀਂਦਾਰ ਬਲਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਰਾਊਕੇ ਕਲਾਂ ਦੇ 250 ਗੱਟਿਆਂ ਦੀ ਸਰਕਾਰੀ ਭਾਅ 2461 ਰੁਪਏ ਦੇ ਹਿਸਾਬ ਨਾਲ ਝੋਨੇ ਦੀ ਫਸਲ ਦੀ ਖਰੀਦ ਕੀਤੀ| ਚੇਅਰਮੈਨ ਅਤੇ ਸਟਾਫ ਮੈਂਬਰਾਂ ਵਲੋਂ ਦਾਣਾ ਮੰਡੀ ਬੱਧਨੀ ਕਲਾਂ ਵਿਚ ਇਕੱਤਰ ਹੋਏ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ| ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਪੰਮਾ ਬੁੱਟਰ, ਜਸਪ੍ਰੀਤ ਸਿੰਘ ਸਕੱਤਰ, ਜਗਜੀਤ ਸਿੰਘ ਦੀਸ਼ਾ ਪ੍ਰਧਾਨ ਨਗਰ ਪੰਚਾਇਤ, ਅਮਨਦੀਪ ਸਿੰਘ ਅਮਨਾ ਸਿੱਧੂ ਨੰਬਰਦਾਰ, ਰਵੀ ਸ਼ਰਮਾ ਚੇਅਰਮੈਨ, ਰਾਮ ਨਿਵਾਸ ਗੋਇਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਜਗਦੀਪ ਸਿੰਘ ਇੰਸ. ਵੇਅਰ ਹਾਉੂਸ, ਵਿਨੇ ਸਿੰਗਲਾ ਇੰਸ. ਪਨਗਰੇਨ, ਸਤੀਸ਼ ਕੁਮਾਰ ਇੰਸ. ਪਨਸਪ, ਅੰਮ੍ਰਿਤਾ ਸਿੰਘ ਲੇਖਾਕਾਰ, ਨਿਰਭੈ ਸਿੰਘ ਮੰਡੀ ਸੁਪਰਵਾਈਜ਼ਰ, ਮਨਜੀਤ ਸਿੰਘ ਕਲਰਕ, ਜਗਰਾਜ ਸਿੰਘ ਮੰਡੀ ਸੁਪਰਵਾਈਜ਼ਰ, ਹਰਜੀਤ ਸਿੰਘ ਮੀਨੀਆਂ, ਜੈ ਚੰਦ ਝਾਂਜੀ, ਵਿਕਾਸ ਕੁਮਾਰ ਗੋਇਲ, ਅਮਨਦੀਪ ਕੋਛੜ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਪ੍ਰਦੀਪ ਸ਼ਰਮਾ, ਮਨੋਜ ਭਾਲਾ, ਜਗਤਾਰ ਸਿੰਘ ਧਾਲੀਵਾਲ, ਸੁਭਾਸ਼ ਬਾਂਸਲ, ਨਵੀਨ ਗੋਇਲ, ਮੰਗਤ ਰਾਏ ਗਰਗ, ਅੰਗਰੇਜ਼ ਸਿੰਘ ਗੌਰੀ ਮਾਨ ਕੌਂਸਲਰ, ਵਿਜੈ ਕੁਮਾਰ ਤੋਂ ਇਲਾਵਾ ਹੋਰ ਵੀ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ|

Ad Position 22
No active advertisement
ਪਿਛਲੀ ਖ਼ਬਰ ਕਿਹਾ, ਪੰਜਾਬ ਸਰਕਾਰ ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਦਾਣਾ ਮੰਡੀ ਕੋਟ ਈਸੇ ਖਾਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24