06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਹਾ, ਪੰਜਾਬ ਸਰਕਾਰ ਮੰਡੀਆਂ ’ਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ

ਬਾਘਾ ਪੁਰਾਣਾ, 5 ਅਕਤੂਬਰ ( ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ| ਜਿਸ ਵਿਚ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਕਾਲੇਕੇ, ਸੁਖਮੰਦਰ ਸਿੰਘ ਉੱਗੋਕੇ, ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਦਰਸ਼ਨ ਸਿੰਘ ਸੇਖਾ, ਲਖਵੀਰ ਸਿੰਘ ਕੋਮਲ, ਗੁਰਦੀਪ ਸਿੰਘ ਜਟਾਣਾ, ਜਸਵੀਰ ਸਿੰਘ ਮਾਹਲਾ ਆਦਿ ਬੁਲਾਰਿਆਂ ਨੇ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ’ਚ ਆ ਰਹੀ ਝੋਨੇ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾਵੇ| ਇਸ ਤੋਂ ਇਲਾਵਾ ਹਰ ਵਾਰ ਕਣਕ ਦੀ ਫਸਲ ਦੀ ਬਿਜਾਈ ਲਈ ਡੀ. ਏ.

Ad Position 21
No active advertisement
ਅਜੀਤ ਡੈਸਕ 06-10-2026
ਬਾਘਾ ਪੁਰਾਣਾ, 5 ਅਕਤੂਬਰ ( ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਸਮਾਧ ਭਾਈ ਦੀ ਪ੍ਰਧਾਨਗੀ ਹੇਠ ਹੋਈ| ਜਿਸ ਵਿਚ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਕਾਲੇਕੇ, ਸੁਖਮੰਦਰ ਸਿੰਘ ਉੱਗੋਕੇ, ਰਵਿੰਦਰ ਸਿੰਘ ਗੁਲਾਬ ਸਿੰਘ ਵਾਲਾ, ਦਰਸ਼ਨ ਸਿੰਘ ਸੇਖਾ, ਲਖਵੀਰ ਸਿੰਘ ਕੋਮਲ, ਗੁਰਦੀਪ ਸਿੰਘ ਜਟਾਣਾ, ਜਸਵੀਰ ਸਿੰਘ ਮਾਹਲਾ ਆਦਿ ਬੁਲਾਰਿਆਂ ਨੇ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ’ਚ ਆ ਰਹੀ ਝੋਨੇ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾਵੇ| ਇਸ ਤੋਂ ਇਲਾਵਾ ਹਰ ਵਾਰ ਕਣਕ ਦੀ ਫਸਲ ਦੀ ਬਿਜਾਈ ਲਈ ਡੀ. ਏ. ਪੀ. ਖਾਦ ਦੀ ਆਉਂਦੀ ਕਮੀ ਸਬੰਧੀ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਅਤੇ ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਹਰੇਕ ਪਿੰਡ ਨੂੰ ਖੇਤੀ ਮਹਿਕਮੇ ਵਲੋਂ ਬੇਲਰ ਦਿੱਤੇ ਜਾਣ ਤਾਂ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਹੋ ਸਕੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਤੇਜ਼ ਸਿੰਘ ਰਹਿਲ ਨੇ ਨਿਭਾਈ। ਇਸ ਮੌਕੇ ਪਲਵਿੰਦਰ ਸਿੰਘ, ਬਲਰਾਜ ਸਿੰਘ, ਜਸਵੀਰ ਸਿੰਘ ਫੂਲੇਵਾਲਾ, ਗੁਰਤੇਜ ਸਿੰਘ, ਸਰਬਾ ਸਿੰਘ ਰਾਮੂੰਵਾਲਾ, ਮਨੂ ਕੁਮਾਰ, ਸੁਰਜੀਤ ਸਿੰਘ, ਬਿੱਟੂ ਸਿੰਘ ਸਮਾਧ ਭਾਈ, ਬਲਵਿੰਦਰ ਸਿੰਘ, ਪੱਪੂ ਸਿੰਘ ਰੋਡੇ, ਸਾਹਿਬ ਦੀਪ ਸਿੰਘ, ਤੇਜਾ ਸਿੰਘ ਖਾਏ, ਅਵਤਾਰ ਸਿੰਘ ਸੁਖਾਨੰਦ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ ਘੋਲੀਆ, ਦਰਸ਼ਨ ਸਿੰਘ ਭਲੂਰ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ ਸਮਾਲਸਰ, ਸੁਖਵਿੰਦਰ ਸਿੰਘ ਨੱਥੋਕੇ, ਸੇਵਕ ਸਿੰਘ, ਰਵੀ ਚੰਦ ਸ਼ਰਮਾ, ਬੂਟਾ ਸਿੰਘ, ਗੋਰਾ ਸਿੰਘ, ਤਾਰ ਸਿੰਘ, ਗੁਰਚਰਨ ਸਿੰਘ ਸੇਖਾ, ਦਰਸ਼ਨ ਸਿੰਘ, ਜੁਗਿੰਦਰ ਸਿੰਘ ਉੱਗੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਪਾਰਟੀ ’ਚ ਕਰਵਾਈ ਸ਼ਮੂਲੀਅਤ ਅਗਲੀ ਖ਼ਬਰ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਅਨਾਜ ਮੰਡੀ ਬੱਧਨੀ ਕਲਾਂ ’ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ
Ad Position 24