05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਬਿਲਾਸਪੁਰ ਨਾਲ ਨਿਹਾਲ ਸਿੰਘ ਵਾਲਾ ਮਸਜਿਦ ਦੇ ਮੌਲਵੀ ਸਮੇਤ ਮੁਸਲਿਮ ਭਾਈਚਾਰੇ ਦੇ ਲੋਕਾਂ ਤੇ ਸੰਤ ਮਹਾਤਮਾ ਵਲੋਂ ਦੁੱਖ ਦਾ ਪ੍ਰਗਟਾਵਾ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਜੀ ਸਵ: ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਨਿਹਾਲ ਸਿੰਘ ਵਾਲਾ ਦੀ ਮਸਜਿਦ ਦੇ ਮੌਲਵੀ ਜੁਲਫਾਮ ਅਤੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਡਾ. ਫ਼ਕੀਰ ਮੁਹੰਮਦ ਸਮੇਤ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਧਾਇਕ ਬਿਲਾਸਪੁਰ ਨਾਲ ਮੁਲਾਕਾਤ ਕਰ ਕੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਜੀ ਸਵ: ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਨਿਹਾਲ ਸਿੰਘ ਵਾਲਾ ਦੀ ਮਸਜਿਦ ਦੇ ਮੌਲਵੀ ਜੁਲਫਾਮ ਅਤੇ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਡਾ. ਫ਼ਕੀਰ ਮੁਹੰਮਦ ਸਮੇਤ ਮੁਸਲਿਮ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਧਾਇਕ ਬਿਲਾਸਪੁਰ ਨਾਲ ਮੁਲਾਕਾਤ ਕਰ ਕੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਵਿਧਾਇਕ ਬਿਲਾਸਪੁਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸੰਤ ਮਹਾਤਮਾ ਵਲੋਂ ਦੁੱਖ ਦਾ ਪ੍ਰਗਟਾਵਾ : -ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿੱਦਿਆ ਕੌਰ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਧਾਰਮਿਕ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਡੇਰਾ ਗੰਗਾਰਾਮ ਸੈਦੋ ਦੇ ਸੰਚਾਲਕ ਸੰਤ ਉਦੇਕਰਨ ਆਪਣੇ ਉਪਾਸ਼ਕਾਂ ਸਮੇਤ ਪਹੁੰਚੇ। ਉਨ੍ਹਾਂ ਨੇ ਐਮ.ਐਲ.ਏ. ਮਨਜੀਤ ਸਿੰਘ ਬਿਲਾਸਪੁਰ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਹੋਰ ਵੀ ਸਾਥੀ ਅਤੇ ਆਗੂ ਮੌਜੂਦ ਰਹੇ, ਜਿਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋ ਵਲੋਂ ਪਿੰਡ ਭੱਠਲਾਂ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਲੈ ਕੇ ਪਰਤੇ ਸੇਵਾਦਾਰਾਂ ਦਾ ਕੀਤਾ ਸਨਮਾਨ
Ad Position 24