ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮਹੀਨਾਵਾਰ ਮੀਟਿੰਗ ਹੋਈ
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਕੱਤਰ ਡਾ.
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਕੱਤਰ ਡਾ. ਬੋਹੜ ਸਿੰਘ, ਕੈਸ਼ੀਅਰ ਡਾ. ਸਾਹਿਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਸਾਨੂੰ ਟਰੇਨਿੰਗ ਦੇਣ ਦਾ ਵਾਅਦਾ ਕੀਤਾ ਹੈ, ਉਹ ਅਜੇ ਤੱਕ ਵਫ਼ਾ ਨਹੀਂ ਹੋਇਆ ਤੇ ਇਹ ਪ੍ਰਕਿਰਿਆ ਬਹੁਤ ਹੌਲੀ ਚੱਲ ਰਹੀ ਹੈ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਾਡੀ ਇਸ ਮੰਗ ਨੂੰ ਜਲਦੀ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਸਾਰੇ ਸਾਥੀਆਂ ਨੂੰ ਜਥੇਬੰਦਕ ਤਾਕਤ ਨੂੰ ਹੋਰ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਹੋਂਦ ਕਰ ਕੇ ਹੀ ਅਸੀਂ ਹੁਣ ਤੱਕ ਆਪਣੇ ਕਿੱਤੇ ਨੂੰ ਬਚਾਉਣ ਵਿਚ ਸਫਲ ਰਹੇ ਹਾਂ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਜਥੇਬੰਦੀ ਦੇ ਕਿਸੇ ਵੀ ਪ੍ਰੋਗਰਾਮ ਵਿਚ ਅਸੀਂ ਵੱਧ ਚੜ੍ਹ ਕੇ ਹਿੱਸਾ ਲਈਏ ਤਾਂ ਜੋ ਅਸੀਂ ਜਥੇਬੰਦਕ ਤੌਰ ‘ਤੇ ਹੋਰ ਮਜ਼ਬੂਤ ਹੋ ਸਕੀਏ। ਡਾ. ਭਗਤ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਬਹੁਤ ਵੱਡੇ-ਵੱਡੇ ਸੰਘਰਸ਼ਾਂ ਨੇ ਹੁਣ ਤੱਕ ਬਹੁਤ ਵੱਡੇ-ਵੱਡੇ ਸੰਘਰਸ਼ ਕੀਤੇ ਹਨ ਅਤੇ ਅਸੀਂ ਇਸ ਦੀ ਪ੍ਰਸੰਸਾ ਕਰਦੇ ਹਾਂ। ਇਸ ਤੋਂ ਇਲਾਵਾ ਡਾ. ਬੋਹੜ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਉਪਰੰਤ ਭਸੀਨ ਲੈਬ ਤੋਂ ਆਏ ਡਾਕਟਰ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਣਜੀਤ ਸਿੰਘ ਜੈਮਲ ਵਾਲਾ, ਡਾ. ਅਮਨਦੀਪ, ਡਾ. ਬਲਦੇਵ ਸਿੰਘ, ਡਾ. ਸੁਖਦੇਵ ਸਿੰਘ, ਡਾ. ਲਖਵੀਰ ਸਿੰਘ, ਡਾ. ਮਹਿੰਦਰਪਾਲ ਜੋਸ਼ੀ, ਡਾ. ਜਸਵੰਤ ਸਿੰਘ, ਡਾ. ਪ੍ਰਦੀਪ, ਡਾ. ਬਲਵੰਤ ਸਿੰਘ, ਡਾ ਗੁਰਤੇਜ ਸਿੰਘ, ਡਾ. ਕਿਸ਼ਨ, ਡਾ. ਸਤਪਾਲ, ਡਾ. ਬਲਵਿੰਦਰ ਸਿੰਘ, ਡਾ. ਗੁਰਸੇਵਕ ਸਿੰਘ, ਡਾ. ਰਮਨ ਕੁਮਾਰ, ਡਾ. ਚਮਕੌਰ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਚਰਨਜੀਤ ਸਿੰਘ, ਡਾ. ਨਛੱਤਰ ਸਿੰਘ, ਡਾ. ਜਬਰਜੰਗ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।