07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਾਲੀ ਦੀ ਸੰਭਾਲ ਸੰਬੰਧੀ ਬੀ. ਕੇ. ਯੂ. ਖੋਸਾ ਨੇ ਐਸ. ਡੀ.ਐਮ. ਬਾਘਾ ਪੁਰਾਣਾ ਨੂੰ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 6 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਵਲੋਂ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਐਸ. ਡੀ ਐਮ.

Ad Position 21
No active advertisement
ਅਜੀਤ ਡੈਸਕ 07-10-2026
ਬਾਘਾ ਪੁਰਾਣਾ, 6 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਵਲੋਂ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਐਸ. ਡੀ ਐਮ. ਬਾਘਾ ਪੁਰਾਣਾ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਮੰਗ ਪੱਤਰ ਦਿੱਤਾ ਗਿਆ| ਇਸ ਮੌਕੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਸੁਖਮੰਦਰ ਸਿੰਘ ਉੱਗੋਕੇ ਨੇ ਐਸ. ਡੀ. ਐਮ. ਬਾਘਾ ਪੁਰਾਣਾ ਤੋਂ ਮੰਗ ਕੀਤੀ ਕਿ ਦਰਮਿਆਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕਿ ਛੋਟੇ ਟਰੈਕਟਰਾਂ ਵਾਲੇ ਕਿਸਾਨਾਂ ਕੋਲ ਪਰਾਲੀ ਦੀ ਸੰਭਾਲ ਕਰਨੀ ਨਾ ਮੁਮਕਿਨ ਹੈ ਅਤੇ ਮਜਬੂਰੀ ਵੱਸ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੁੰਦੇ ਹਨ। ਇਸ ਲਈ ਹਰੇਕ ਪਿੰਡ ਵਿਚ ਪਰਾਲੀ ਨੂੰ ਸੰਭਾਲਣ ਲਈ ਇਕ ਇਕ ਬੇਲਰ ਦਿੱਤਾ ਜਾਵੇ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਬਚਾਅ ਕੀਤਾ ਜਾ ਸਕੇ ਅਤੇ ਸੁਚੱਜੇ ਢੰਗ ਨਾਲ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾ ਸਕੇ। ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਗੁਰਮੋਹਨ ਸਿੰਘ ਰੋਡੇ, ਬਲਵਿੰਦਰ ਸਿੰਘ ਪੱਪੂ, ਗੁਰਦੀਪ ਸਿੰਘ ਜਟਾਣਾ ਭਲੂਰ, ਤੇਜਾ ਸਿੰਘ ਖਾਲਸਾ, ਪਲਵਿੰਦਰ ਸਿੰਘ ਫੂਲੇਵਾਲਾ ਤੋਂ ਇਲਾਵਾ ਰੋਡੇ, ਭਲੂਰ, ਸੁਖਾਨੰਦ, ਸੇਖਾ, ਮੱਲਕੇ, ਘੋਲੀਆ, ਸਮਾਧ ਭਾਈ, ਸੰਗਤਪੁਰਾ, ਆਲਮਵਾਲਾ ਕਲਾਂ, ਉੱਗੋਕੇ, ਕਾਲੇਕੇ, ਨੱਥੋਕੇ ਥਰਾਜ ਆਦਿ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਅਗਲੀ ਖ਼ਬਰ ਹਲਕਾ ਵਿਧਾਇਕ ਨੇ ਸ਼ਹੀਦ ਦੇ ਬੁੱਤ ਨੂੰ ਸ਼ੀਸ਼ੇ ਨਾਲ ਕਵਰ ਕਰਨ ਲਈ ਦਿੱਤੀ ਰਾਸ਼ੀ
Ad Position 24