07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼ਹੀਦੀ ਪਾਰਕ ’ਚ ਕੈਂਪ ਲਗਾ ਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਾਭਪਾਤਰੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਕਿਹਾ,ਸਰਕਾਰ ਦਾ ਉਦੇਸ਼ ਹਰ ਲੋੜਵੰਦ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸ਼ਹੀਦੀ ਪਾਰਕ ਵਿਖੇ ਅੱਜ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਡਾ.

Ad Position 21
No active advertisement
ਕਾਰ ਸੇਵਾ ਵਾਲੇ ਸੰਤ ਬਾਬਾ ਅਜਮੇਰ ਸਿੰਘ ਰੱਬਜੀ ਬਰਸੀ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ ਭਰਪੂਰ ਸਿੰਘ ਕੰਡਾ, ਬਲਬੀਰ ਸਿੰਘ ਰਾਮੂੰਵਾਲਾ, ਨਿਰਮਲ ਸਿੰਘ, ਦਲਜੀਤ ਸਿੰਘ ਤੇ ਹੋਰ| ਤਸਵੀਰ : ਜਸਪਾਲ ਸਿੰਘ ਬੱਬੀ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸ਼ਹੀਦੀ ਪਾਰਕ ਵਿਖੇ ਅੱਜ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਦੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਕਾਰਡ ਵੰਡੇ ਅਤੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਇਸ ਨਾਲ ਉਨ੍ਹਾਂ ਨੂੰ ਇਲਾਜ ਦੌਰਾਨ ਆਰਥਿਕ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਨੂੰ ਸਰਕਾਰ ਵਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵੱਖ-ਵੱਖ ਸਿਹਤ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਡਾ. ਅਰੋੜਾ ਨੇ ਕੈਂਪ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਿਹਤ ਸਬੰਧੀ ਲੋੜਾਂ ਅਤੇ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੰਦਰੁਸਤ ਸਮਾਜ ਹੀ ਮਜ਼ਬੂਤ ਪੰਜਾਬ ਦੀ ਨੀਂਹ ਹੈ। ਸਰਕਾਰ ਦਾ ਯਤਨ ਹੈ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਉਪਲਬਧ ਕਰਵਾਈਆਂ ਜਾਣ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਇਲਾਜ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦੀ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡੀ.ਐਮ.ਸੀ. ਡਾ. ਰਿਪੁਦਮਨ, ਮੋਗਾ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਕੌਂਸਲਰ ਸੰਜੇ ਸ਼ਰਮਾ, ਜਤਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ-ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਡਾ. ਅਰੋੜਾ ਵਿਸ਼ੇਸ਼ ਤੌ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ
Ad Position 24