ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਦ ਲਰਨਿੰਗ ਫ਼ੀਲਡ ਦੀ ਡੀਨ ਅਕਾਦਮਿਕ ਰਵਿੰਦਰ ਕੌਰ ਸਨਮਾਨਿਤ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ‘ਤੇ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ, ਮੋਗਾ ਦੀ ਡੀਨ ਅਕਾਦਮਿਕ ਸ੍ਰੀ ਰਵਿੰਦਰ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਪ੍ਰਭਾਵਸ਼ਾਲੀ ਅਕਾਦਮਿਕ ਅਗਵਾਈ ਲਈ ਲਾਇਨਜ਼ ਕਲੱਬ ਮੋਗਾ ਸਿਟੀ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡੀ.
ਸ
ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਅਤੇ ਅਕਾਦਮਿਕ ਅਗਵਾਈ ਲਈ ਮਿਲਿਆ ਸਨਮਾਨ
07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਅੰਤਰਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ‘ਤੇ ਦ ਲਰਨਿੰਗ ਫੀਲਡ-ਏ ਗਲੋਬਲ ਸਕੂਲ, ਮੋਗਾ ਦੀ ਡੀਨ ਅਕਾਦਮਿਕ ਸ੍ਰੀ ਰਵਿੰਦਰ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਪ੍ਰਭਾਵਸ਼ਾਲੀ ਅਕਾਦਮਿਕ ਅਗਵਾਈ ਲਈ ਲਾਇਨਜ਼ ਕਲੱਬ ਮੋਗਾ ਸਿਟੀ ਵਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡੀ.ਐਮ. ਕਾਲਜ ਆਫ਼ ਐਜੂਕੇਸ਼ਨ, ਮੋਗਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਮੋਗਾ ਦੀ ਮੇਅਰ ਸ਼੍ਰੀਮਤੀ ਵਿਨੈ ਪਾਲ ਕੌਰ ਅਤੇ ਡਿਪਟੀ ਡੀ.ਈ.ਓ. ਮੋਗਾ ਗੁਰਦਿਆਲ ਸਿੰਘ ਨੇ ਰਵਿੰਦਰ ਕੌਰ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਅਕਾਦਮਿਕ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ, ਪ੍ਰਭਾਵਸ਼ਾਲੀ ਵਿੱਦਿਅਕ ਅਗਵਾਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਸ਼ਲਾਘਾ ਵਜੋਂ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਰਵਿੰਦਰ ਕੌਰ ਨੂੰ ਮਿਲਿਆ ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ ਤੇ ਦ ਲਰਨਿੰਗ ਫ਼ੀਲਡ ਪਰਿਵਾਰ ਲਈ ਇਹ ਮਾਣ ਵਾਲੀ ਗੱਲ ਹੈ। ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਅਸਲ ਸਫਲਤਾ ਉਸ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਮਰਪਿਤ ਅਧਿਆਪਕਾਂ ਅਤੇ ਪ੍ਰਭਾਵਸ਼ਾਲੀ ਅਕਾਦਮਿਕ ਅਗਵਾਈ ‘ਤੇ ਨਿਰਭਰ ਕਰਦੀ ਹੈ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਰਵਿੰਦਰ ਕੌਰ ਦਾ ਸਨਮਾਨ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲਾ ਪਲ ਹੈ। ਸਕੂਲ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਰਵਿੰਦਰ ਕੌਰ ਨੂੰ ਇਸ ਵੱਕਾਰੀ ਸਨਮਾਨ ਲਈ ਵਧਾਈ ਦਿੱਤੀ।