07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ 1500 ਤੋਂ ਵਧੇਰੇ ਨੌਜਵਾਨ, ਖਿਡਾਰੀ ਤੇ ਮੋਗਾ ਵਾਸੀ ਲੈਣਗੇ ਹਿੱਸਾ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ 8 ਅਕਤੂਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ 8 ਅਕਤੂਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਵੀਡੀਓ ਕਾਨਫ਼ਰੰਸ ਰਾਹੀਂ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇਕ ਖੇਡ ਗਤੀਵਿਧੀ ਨਹੀਂ ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇਕ ਸਾਰਥਿਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਵਿਚ ਲਗਭਗ 1500 ਤੋਂ ਵਧੇਰੇ ਨੌਜਵਾਨ ਖਿਡਾਰੀ ਅਤੇ ਮੋਗਾ ਵਾਸੀਆਂ ਵਲੋਂ ਭਾਗ ਲਿਆ ਜਾਵੇਗਾ। 5 ਕਿੱਲੋਮੀਟਰ ਦੀ ਮੈਰਾਥਨ 8 ਅਕਤੂਬਰ ਨੂੰ ਸਵੇਰੇ 6.30 ਵਜੇ ਸਰਕਾਰੀ ਆਈ.ਟੀ.ਆਈ. ਮੋਗਾ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦਾ ਰੂਟ ਸਰਕਾਰੀ ਆਈ.ਟੀ.ਆਈ. ਤੋਂ ਨੇਚਰ ਪਾਰਕ ਤੱਕ ਹੋਵੇਗਾ ਅਤੇ ਭਾਗੀਦਾਰ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਪਹੁੰਚ ਕੇ ਮੈਰਾਥਨ ਪੂਰੀ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਖਿਡਾਰੀਆਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਇਸ ਇਤਿਹਾਸਕ ਮੌਕੇ ਦਾ ਹਿੱਸਾ ਬਣਨ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਮੈਰਾਥਨ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਖਿਡਾਰੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਨਦਾਰ ਪ੍ਰਦਰਸ਼ਨ-ਜਿੱਤੇ 38 ਮੈਡਲ ਅਗਲੀ ਖ਼ਬਰ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਦ ਲਰਨਿੰਗ ਫ਼ੀਲਡ ਦੀ ਡੀਨ ਅਕਾਦਮਿਕ ਰਵਿੰਦਰ ਕੌਰ ਸਨਮਾਨਿਤ
Ad Position 24